ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਦਾਅਵਾ ਕੀਤਾ ਕਿ ਖੰਨਾ ਦੇ ਪਿੰਡ ਬੂਥਗੜ੍ਹ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਰੀਬ ਅੱਧੀ ਪੰਚਾਇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ਾਮਿਲ ਹੋਣ ਵਾਲੇ ਭਗਵੰਤ ਸਿੰਘ, ਬਲਵਿੰਦਰ ਸਿੰਘ ਮੌਜੂਦਾ ਪੰਚ, ਸੂਬੇਦਾਰ ਪਰਮਿੰਦਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਕੇਵਲ ਸਿੰਘ ਪੰਚ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਯੂਥ ਆਗੂ ਭਗਤ ਸਿੰਘ, ਯੂਥ ਆਗੂ ਜਸ਼ਨਪ੍ਰੀਤ ਸਿੰਘ, ਬਾਵਾ ਸਿੰਘ,ਪ੍ਰੇਮ ਸਿੰਘ, ਸੁਖਦੇਵ ਸਿੰਘ, ਮਹਿੰਦਰ ਰਾਏ ਆਦਿ ਸ਼ਾਮਿਲ ਸਨ | ਇਸ ਮੌਕੇ ਗੁਰਕੀਰਤ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਨੇਤਾਵਾਂ ਦੀਆਂ ਭਿ੍ਸ਼ਟਾਚਾਰ ਪੂਰਨ ਕਾਰਵਾਈਆਂ ਤੋਂ ਤੰਗ ਆ ਕੇ ਵਾਪਸ ਕਾਂਗਰਸ ਵੱਲ ਪਰਤ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਰ ਰੋਜ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਵਿਚੋਂ ਫ਼ੋਨ ਆ ਰਹੇ ਹਨ ਕਿ ਉਹ ਵਾਪਸ ਕਾਂਗਰਸ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ | ਇਸ ਲਈ ਅਸੀਂ ਫ਼ੈਸਲਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਵਾਪਸ ਕਾਂਗਰਸ ਵਿਚ ਆਉਣ ਵਾਲਿਆਂ ਨੂੰ ਜੀ ਆਇਆਂ ਕਹਾਂਗੇ | ਉਨ੍ਹਾਂ ਕਿਹਾ ਕਿ ਇਹ ਸਬੂਤ ਹੈ ਕਿ ਹੁਣ ਪੰਜਾਬ ਵਿਚ ਹੋਣ ਵਾਲੀ ਅਗਲੀ ਹਰ ਚੋਣ ਕਾਂਗਰਸ ਹੀ ਜਿੱਤੇਗੀ | ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਾਬਕਾ ਚੇਅਰਮੈਨ ਗੁਰਦੀਪ ਸਿੰਘ, ਮੰਡਲ ਪ੍ਰਧਾਨ ਸਤਿੰਦਰ ਸਿੰਘ, ਲਛਮਣ ਸਿੰਘ ਗਰੇਵਾਲ, ਰਾਜਬੀਰ ਸ਼ਰਮਾ, ਭੁਪਿੰਦਰ ਸਿੰਘ ਲੰਬੜਦਾਰ, ਗੁਰਜੀਤ ਸਿੰਘ ਗਿੱਲ, ਜਗਤਾਰ ਸਿੰਘ ਤਾਰੀ, ਐਡਵੋਕੇਟ ਸੋਹਣ ਸਹੋਤਾ, ਵਰਿੰਦਰ ਸਿੰਘ ਬਰਨ, ਜਗਜੀਤ ਸਿੰਘ ਆਦਿ ਹਾਜਰ ਸਨ |