16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ-ਲੱਖੋਵਾਲ

ਅਜੀਤ ਡੈਸਕ 23-10-2025
•1 ਨੂੰ ਅਰਦਾਸ ਦਿਵਸ ਤੇ 14 ਨਵੰਬਰ ਨੂੰ ਦਿੱਲੀ ਵੱਲ ਰੋਸ ਮਾਰਚ
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਸਾਰੇ ਸੂਬਿਆਂ ਦੇ ਸੈਂਕੜੇ ਲੋਕ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ | ਖ਼ਾਸ ਕਰਕੇ ਪੰਜਾਬ ਦੇ ਨੌਜਵਾਨ ਜੋ 25-30 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਹਨ | ਕਈ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਵੱਧ ਸਜ਼ਾਵਾਂ ਭੋਗ ਚੁੱਕੇ ਹਨ ਪਰ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀਆਂ | ਇਸ ਲਈ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਪਿਛਲੇ 3 ਸਾਲਾਂ ਤੋਂ ਮੁਹਾਲੀ 'ਚ ਲੋਕ ਇਨਸਾਫ਼ ਮੋਰਚਾ ਚੱਲ ਰਿਹਾ ਹੈ | ਮੋਰਚੇ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਬਾਰ-ਬਾਰ ਸਮਾਂ ਮੰਗਿਆ ਗਿਆ ਪਰ ਕੇਂਦਰ ਸਰਕਾਰ ਨਾ ਤਾਂ ਸਮਾਂ ਦੇ ਰਹੀ ਹੈ ਨਾ ਹੀ ਗੱਲ ਸੁਣਨ ਨੂੰ ਤਿਆਰ ਹੈ | ਇਸ ਲਈ 1 ਨਵੰਬਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਪਿੰਡਾਂ 'ਚ ਘਰਾਂ 'ਚ ਅਰਦਾਸ ਦਿਵਸ ਮਨਾਉਣਾ ਚਾਹੀਦਾ ਹੈ ਅਤੇ 14 ਨਵੰਬਰ ਨੂੰ ਇਕ ਰੋਸ ਮਾਰਚ ਦਿੱਲੀ ਵੱਲ ਵਹੀਰਾਂ ਘੱਤੇਗਾ ਅਤੇ ਸਰਕਾਰ ਨੂੰ ਜਗਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਰੀਬ ਅੱਧੀ ਪੰਚਾਇਤ ਕਾਂਗਰਸ 'ਚ ਸ਼ਾਮਿਲ- ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।