16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 23-10-2025

• ਹਲਕਾ ਵਿਧਾਇਕ ਤੇ ਹੋਰ ਆਗੂ ਪੁੱਜੇ
ਰਾੜਾ ਸਾਹਿਬ, 22 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ, ਪ੍ਰੀਤਮ ਸਿੰਘ ਮੁਕੰਦਪੁਰੀ)- ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਵਿਖੇ ਸ਼ਿਲਪ -ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ 'ਤੇ 30ਵਾਂ ਸਾਲਾਨਾ ਸਮਾਗਮ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਸਮੇਂ ਝੰਡੇ ਦੀ ਰਸਮ ਮਹਾਂਮੰਡਲੇਸ਼ਵਰ ਸਵਾਮੀ ਵਿੱਦਿਆ ਗਿਰੀ, ਉਨ੍ਹਾਂ ਨਾਲ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸ਼੍ਰੋਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਸ਼੍ਰੋ. ਅ. ਦਲ ਦੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ, ਚੇਅਰਮੈਂਨ ਬੂਟਾ ਸਿੰਘ ਰਾਣੋਂ ਆਦਿ ਆਗੂਆਂ ਵੱਲੋਂ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਸਾਂਝੇ ਰੂਪ ਵਿੱਚ ਅਦਾ ਕੀਤੀ ਗਈ | ਸਮਾਗਮ ਵਿੱਚ ਢਾਡੀ ਦਰਬਾਰ ਸਜਾਇਆ ਗਿਆ, ਜਿਸ 'ਚ ਵੱਖ-ਵੱਖ ਪੰਥ ਪ੍ਰਸਿੱਧ ਜਥਿਆਂ ਵਲੋਂ ਸੰਗਤਾਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ, ਭਾਜਪਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ, ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ, ਪ੍ਰਧਾਨ ਸੁਦਰਸ਼ਨ ਸ਼ਰਮਾ ਪੱਪੂ, ਸੰਦੀਪ ਸਿੰਘ ਰੁਪਾਲੋਂ, ਪ੍ਰਧਾਨ ਸੁਖਬੀਰ ਤਲਵਾੜਾ ਆਦਿ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਬੰਤ ਸਿੰਘ ਘੁਡਾਣੀ ਵੱਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਸਰਪੰਚ ਗੁਰਿੰਦਰ ਸਿੰਘ, ਹਰਿੰਦਰਪਾਲ ਸਿੰਘ , ਅਕਾਲੀ ਆਗੂ ਬਲਵੰਤ ਸਿੰਘ ਘਲੋਟੀ, ਮਹੇਸਇੰਦਰ ਸਿੰਘ ਬੋਪਾਰਾਏ, ਬੀਰਸੁਖਦੀਪ ਸਿੰਘ, ਰਬਨਦੀਪ ਸਿੰਘ, ਅਵਤਾਰ ਸਿੰਘ ਘੁਡਾਣੀ, ਜੱਥੇਦਾਰ ਦੀਦਾਰ ਸਿੰਘ, ਪ੍ਰਧਾਨ ਗੁਰਪ੍ਰੀਤ ਕੌਰ, ਬਲਰਾਜ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਵਿਜੇ ਕੁਮਾਰ ਨੇਤਾ, ਸੁਦਾਗਰ ਸਿੰਘ ਘੁਡਾਣੀ, ਤਾਜੀ ਘੁਡਾਣੀ , ਬਲਦੀਪ ਸਿੰਘ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ, ਸਵਰਨ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਬਿੱਟਾ, ਜਗਜੀਤ ਸਿੰਘ ਮਠਾੜੂ, ਗੁਰਜੀਤ ਸਿੰਘ, ਰਵੀ ਮਰਵਾਹਾ, ਦਰਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |

ਪਿਛਲੀ ਖ਼ਬਰ ਖੰਨਾ 'ਚ ਵੱਖ-ਵੱਖ ਸਥਾਨਾਂ 'ਤੇ ਬਾਬਾ ਵਿਸ਼ਵਕਰਮਾ ਦਾ ਆਗਮਨ ਦਿਹਾੜਾ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ-ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।