16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲਾ ਲਗਾਇਆ

ਅਜੀਤ ਡੈਸਕ 23-10-2025
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਸਰਕਾਰੀ ਹਾਈ ਸਕੂਲ ਸੇਹ ਵਿੱਚ ਅੰਗਰੇਜੀ ਅਤੇ ਸਮਾਜਿਕ ਵਿਗਿਆਨ ਵੱਲੋਂ ਵਿਦਿਆਰਥੀਆ ਦੀਆਂ ਪ੍ਰਤਿਭਾਵਾਂ ਨੂੰ ਉਭਾਰਨ ਲਈ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ 'ਤੇ ਮਾਡਲ, ਚਾਰਟ ਤੇ ਪ੍ਰੋਜੈਕਟ ਤਿਆਰ ਕਰਕੇ ਆਪਣੀ ਕਾਬਲਿਅਤਾ ਦਾ ਪ੍ਰਦਰਸ਼ਨ ਕੀਤਾ | ਮੇਲੇ ਦਾ ਉਦਘਾਟਨ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਕਮਲਪ੍ਰੀਤ ਸਿੰਘ, ਸਾਇੰਸ ਅਧਿਆਪਕ ਸ. ਸ. ਸ. ਸਕੂਲ ਮਾਨਪੁਰ ਵੱਲਾੋ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਚੇਰਿਤ ਕੀਤਾ | ਸਕੂਲ ਦੇ - ਮੁੱਖ ਅਧਿਆਪਕ ਡਾ. ਸੌਰਭ ਮੈਨਰੋ ਅਤੇ ਪਿੰਡ ਦੇ ਸਰਪੰਚ ਜਗਰੂਪ ਸਿੰਘ ਅਤੇ ਐਸ. ਐਸ.ਸੀ ਕਮੇਟੀ ਦੇ ਮੈਂਬਰਾਂ ਵਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਵਧਾਇਆ ਗਿਆ | ਅੰਤ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ | ਪੂਰੇ ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕ ਦਿਨੇਸ਼ ਕੁਮਾਰ, ਜਗਵਿੰਦਰ ਕੌਰ, ਜਸਵੀਰ ਕੌਰ, ਲਖਵੀਰ ਕੌਰ, ਦਲਜੀਤ ਕੌਰ, ਜੋਤੀ ਭਮਰਾ, ਨਵਦੀਪ ਕੌਰ, ਐਸ. ਐਮ. ਸੀ. ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਮਨਦੀਪ ਸਿੰਘ, ਦਲਜੋਤ ਸਿੰਘ, ਜਗਤਾਰ ਸਿੰਘ, ਜਗਦੀਪ ਸਿੰਘ, ਰਮਨਦੀਪ ਕੌਰ, ਕੁਲਵੰਤ ਕੌਰ, ਚਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਵਿਖੇ ਦੀਵਾਲੀ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਖੰਨਾ 'ਚ ਵੱਖ-ਵੱਖ ਸਥਾਨਾਂ 'ਤੇ ਬਾਬਾ ਵਿਸ਼ਵਕਰਮਾ ਦਾ ਆਗਮਨ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।