ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਰ ਸਾਲ ਦੀ ਤਰ੍ਹਾਂ ਪਿੰਡ ਨਿਜ਼ਾਮਪੁਰ ਵਿਖੇ ਭੂਆ ਸਤੀ ਦੇ ਵੱਡੇ ਵਡੇਰਿਆਂ ਦੇ ਅਸਥਾਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਹੁੰਚ ਕੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਨੂੰ ਰਲ ਮਿਲ ਕੇ ਮਨਾਉਣ ਨਾਲ ਸਾਨੂੰ ਸਭ ਨੂੰ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ | ਪ੍ਰਬੰਧਕਾਂ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ ਦਾ ਸਿਰਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮਨਦੀਪ ਸਿੰਘ ਸਿਹੌੜਾ, ਮਨਪ੍ਰੀਤ ਸਿੰਘ ਬੱਲ, ਬਲਵੀਰ ਸਿੰਘ, ਗੁਰਿੰਦਰ ਸਿੰਘ ਗਿੰਦ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਵੰਤ ਸਿੰਘ, ਮੇਜਰ ਸਿੰਘ ਗੋਲਾ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |