ਈਸੜੂ, 22 ਅਕਤੂਬਰ (ਬਲਵਿੰਦਰ ਸਿੰਘ)- ਬਿ੍ਟਿਸ਼ ਕਾਨਵੈਂਟ ਸਕੂਲ ਫਤਹਿਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦਾ ਆਰੰਭ ਦੀਵਾਲੀ ਜਗਾਉਣ ਤੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੀਵਾਲੀ ਦੇ ਤਿਉਹਾਰ ਸੰਬੰਧੀ ਲੇਖ, ਕਵਿਤਾਵਾਂ, ਲੋਕ ਗੀਤ ਅਤੇ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ | ਬੱਚਿਆਂ ਨੇ ਆਪਣੇ ਲੇਖਾਂ ਅਤੇ ਕਵਿਤਾਵਾਂ ਰਾਹੀਂ ਬੰਦੀ ਛੋੜ ਦਿਵਸ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਦੱਸੀ | ਪੂਰੇ ਸਕੂਲ ਨੂੰ ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ | ਛੋਟੇ ਬੱਚਿਆਂ ਨੇ ਸੁੰਦਰ ਹਿੰਦੀ ਗਾਣਿਆਂ 'ਤੇ ਡਾਂਸ ਪੇਸ਼ ਕੀਤਾ | ਸੀਨੀਅਰ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਭੰਗੜਾ ਖ਼ੂਬਸੂਰਤੀ ਅਤੇ ਜੋਸ਼ ਨਾਲ ਪੇਸ਼ ਕੀਤਾ | ਸਕੂਲ 'ਚ ਵਿਦਿਆਰਥੀਆਂ ਵੱਲੋਂ ਕਲਾਸਾਂ ਨੂੰ ਸਜਾਇਆ ਗਿਆ | ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ | ਅੰਤ 'ਚ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੰਦਿਆਂ ਹਰ ਧਰਮ ਦੇ ਲੋਕਾਂ ਨੂੰ ਇਹ ਤਿਉਹਾਰ ਆਪਸੀ ਪਿਆਰ ਨਾਲ ਮਨਾਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਨੇ ਬੱਚਿਆ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਆ | ਅੰਤ 'ਚ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਸਮੂਹ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ ਗਏ |