24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਦੇ ਗੁਰ ਦੱਸੇ

ਅਜੀਤ ਡੈਸਕ 24-10-2025
ਮਾਛੀਵਾੜਾ ਸਾਹਿਬ, 23 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਐੈੱਸ. ਐੈੱਸ. ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਮਿਸ਼ਨ ਸਵਸਥ ਕਵਚ' ਤਹਿਤ ਹੀਰੋ ਹਾਰਟ ਲੁਧਿਆਣਾ ਤੋਂ ਆਈ ਮੈਡੀਕਲ ਟੀਮ ਨੇ ਵਿਦਿਆਰਥੀਆਂ ਨੂੰ ਸੀ. ਪੀ. ਆਰ. ਦੀ ਜਾਣਕਾਰੀ ਦਿੱਤੀ ¢ ਉਨ੍ਹਾਂ ਦੱਸਿਆ ਕਿ ਕਿਸੇ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ 'ਤੇ ਕਿਵੇਂ ਮੁੱਢਲੀ ਸਹਾਇਤਾ ਦੇ ਕੇ ਜਾਨ ਬਚਾਈ ਜਾ ਸਕਦੀ ਹੈ, ਦੇ ਨੁਕਤੇ ਸਾਂਝੇ ਕਰਨ ਦੇ ਨਾਲ-ਨਾਲ ਆਪਣੇ ਖੂਨ ਦੇ ਦਬਾਅ ਨੂੰ ਸਮੇਂ ਸਮੇਂ ਸਿਰ ਚੈੱਕ ਕਰਵਾਉਣ ਦੇ ਨਾਲ ਖਾਣ-ਪੀਣ ਅਤੇ ਰੋਜ਼ਾਨਾ ਕਸਰਤ ਕਰਨ ਦੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ¢ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਨਿਰੰਜਨ ਕੁਮਾਰ ਨੇ ਮੈਡੀਕਲ ਟੀਮ ਦੇ ਰਿਸਰਚ ਅਸਿਸਟੈਂਟ ਵਰਿੰਦਰ ਹੋਰਾਂ ਦੇ ਨਾਲ ਉਨ੍ਹਾਂ ਦੀ ਸਮੁੱਚੀ ਟੀਮ ਦਾ ਸਕੂਲ ਵਿਚ ਆਉਣ 'ਤੇ 'ਜੀ ਆਇਆਂ ਨੂੰ ' ਆਖਣ ਦੇ ਨਾਲ ਧੰਨਵਾਦ ਕੀਤਾ ¢ ਪ੍ਰੋਗਰਾਮ ਦਾ ਸੰਚਾਲਨ ਸਕੂਲ ਦੇ ਮੈਡੀਕਲ ਇੰਚਾਰਜ ਗੁਰਪ੍ਰੀਤ ਕੌਰ ਨੇ ਕੀਤਾ¢
ਪਿਛਲੀ ਖ਼ਬਰ ਉਗਰਾਹਾਂ ਵਲੋਂ ਹੜ੍ਹ ਪੀੜਤ ਇਲਾਕੇ 'ਚ ਜ਼ਮੀਨ ਪੱਧਰੀ ਕਰਨ ਦਾ ਕੰਮ ਜਾਰੀ- ਘੁਡਾਣੀ ਅਗਲੀ ਖ਼ਬਰ ਲਾਡੀ ਜੱਸੜ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।