24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 24-10-2025
ਮਲੌਦ, 23 ਅਕਤੂਬਰ (ਸਹਾਰਨ ਮਾਜਰਾ)- ਗੁਰਦੁਆਰਾ ਸਾਹਿਬ ਪਾ: ਛੇਵੀਂ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਨਵੇਂ ਬੜੇ ਦਰਬਾਰ ਸਾਹਿਬ 'ਚ ਬੰਦੀ ਛੋੜ ਦਿਵਸ ਮਨਾਇਆ ਗਿਆ | ਜਿਸ ਦੌਰਾਨ 9 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਬੀਬੀ ਬਲਜੀਤ ਕੌਰ, ਭਾਈ ਸਤਿਨਾਮ ਸਿੰਘ ਅਤੇ ਸਾਰੇ ਪਾਠੀ ਸਿੰਘਾਂ ਨੂੰ ਸੇਵਾ ਕਰਵਾਉਣ ਵਾਲੇ ਪਰਿਵਾਰਾਂ ਵਲੋਂ ਸਤਿਕਾਰ ਸਨਮਾਨ ਦਿੱਤਾ ਗਿਆ | ਉਪਰੰਤ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਕਰਵਾਏ ਗੁਰਬਾਣੀ ਕੰਠ ਮੁਕਾਬਲੇ ਵਿੱਚ 30 ਬੱਚਿਆਂ ਨੇ ਭਾਗ ਲਿਆ | ਉਮਰ ਵਰਗ 16 ਸਾਲ ਬੱਚਿਆਂ ਵਿਚੋਂ ਗੁਰਬਾਣੀ ਕੰਠ ਮੁਕਾਬਲੇ ਵਿੱਚ ਪਹਿਲੇ ਜੇਤੂ ਏਕਮਜੋਤ ਸਿੰਘ (ਉਮਰ 9 ਸਾਲ) ਨੂੰ 3100/- ਨਕਦ ਇਨਾਮ ਅਤੇ ਦੂਜੇ ਸਥਾਨ ਵਾਲੇ ਕਰਨਦੀਪ ਸਿੰਘ ਨੂੰ 3100/- ਰੁਪਏ ਅਤੇ ਤੀਜੇ ਸਥਾਨ ਵਾਲੇ ਜਸਕਰਨਪ੍ਰੀਤ ਸਿੰਘ ਨੂੰ 2100/-ਰੁਪਏ ਨਾਲ ਸਨਮਾਨਿਤ ਕੀਤਾ ਗਿਆ | ਬਾਕੀ ਭਾਗ ਲੈਣ ਵਾਲੇ ਹਰੇਕ ਬੱਚੇ ਨੂੰ 1100-1100 ਰੁਪਏ ਨਾਲ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਉਮਰ ਵਰਗ 3 ਸਾਲ ਤੋਂ 7 ਸਾਲ ਤੱਕ ਦੇ ਬੱਚਿਆਂ ਨੇ ਮੂਲਮੰਤਰ ਅਤੇ ਇਤਿਹਾਸ ਸੁਣਾਇਆ | ਹਰਨੂਰ ਕੌਰ ਨੇ ਪਹਿਲਾ, ਨਵਜੋਤ ਸਿੰਘ ਨੇ ਦੂਜਾ, ਤੇਜਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਿਨ੍ਹਾਂ ਨੂੰ ਕ੍ਰਮਵਾਰ 3100, 2100, 1100/- ਰੁਪਏ ਨਾਲ ਸਨਮਾਨਿਤ ਕੀਤਾ | ਬਾਕੀ ਹਰੇਕ ਬੱਚੇ ਨੂੰ 500 ਰੁਪਏ ਦਿੱਤੇ ਗਏ | ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ, ਭਾਈ ਭਰਪੂਰ ਸਿੰਘ, ਭਾਈ ਪਰਮਿੰਦਰ ਸਿੰਘ, ਭਾਈ ਦਲਵਿੰਦਰ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਮਨਿੰਦਰਜੀਤ ਸਿੰਘ, ਮਾਤਾ ਭੁਪਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਰਜਨਦੀਪ ਕੌਰ ਅਤੇ ਸਮੂਹ ਪਰਿਵਾਰ ਵਲੋਂ ਰਲ ਮਿਲ ਕੇ ਗੁਰੂ ਸਾਹਿਬ ਨਾਲ ਸਤਿਕਾਰ ਜਿਤਾਉਂਦਿਆਂ ਨਵੇਂ ਬਣੇ ਦਰਬਾਰ ਸਾਹਿਬ ਦੀ ਕਾਰ ਸੇਵਾ ਵਿਚ 20 ਲੱਖ ਰੁਪਏ ਦੇ ਕਰੀਬ ਸੇਵਾ ਕਰਕੇ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਅਤੇ ਲਗਾਤਾਰ ਸੇਵਾ ਕਰ ਰਹੇ ਹਨ | ਜਿਸ ਦੇ ਮਾਣ ਵਜੋਂ ਸਮੂਹ ਨਗਰ, ਗ੍ਰਾਮ ਪੰਚਾਇਤ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਵਲੋਂ ਸਾਰੇ ਸੇਵਾਦਾਰ ਪਰਿਵਾਰ ਦਾ ਸਨਮਾਨ ਕੀਤਾ ਗਿਆ | ਜਵੱਦੀ ਟਕਸਾਲ ਲੁਧਿਆਣਾ ਵਲੋਂ ਕੀਰਤਨ ਪ੍ਰਤੀਯੋਗਤਾ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਉਸਤਾਦ ਗਿਆਨੀ ਸੋਹਣ ਸਿੰਘ ਅਤੇ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀਬੀ ਅਰਸਜੀਤ ਕੌਰ, ਬਿਮਲਜੋਤ ਕੌਰ, ਅਭਜੋਤ ਸਿੰਘ, ਕੁਲਵੰਤ ਸਿੰਘ, ਅੰਮਿ੍ਤ ਸਿੰਘ, ਏਕਸਜੋਤ ਸਿੰਘ, ਜਸਕਰਨ ਸਿੰਘ, ਅਕਾਸਦੀਪ ਸਿੰਘ, ਗੁਰਵੀਰ ਸਿੰਘ ਅਤੇ ਅਕਾਲ ਗੁਰਮਤਿ ਸੰਗੀਤ ਅਕੈਡਮੀ ਦੇ ਮੁਖੀ ਉਸਤਾਦ ਸੋਹਣ ਸਿੰਘ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਪ੍ਰਧਾਨ ਬਲਦੇਵ ਸਿੰਘ, ਸੇਵਾਦਾਰ ਸੋਹਣ ਸਿੰਘ, ਕੈਸ਼ੀਅਰ ਗੁਰਬਖਸ਼ ਸਿੰਘ, ਮੈਂਬਰ ਬਲਵੰਤ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਬਾਈ ਹਰਕਰਨ ਸਿੰਘ ਪਿੰਕਾ ਸਹਾਰਨ ਮਾਜਰਾ, ਗੁਰਪ੍ਰੀਤ ਸਿੰਘ ਬੇਦੀ, ਭਾਈ ਜਰਨੈਲ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੀਟਿੰਗ ਅਗਲੀ ਖ਼ਬਰ ਉਗਰਾਹਾਂ ਵਲੋਂ ਹੜ੍ਹ ਪੀੜਤ ਇਲਾਕੇ 'ਚ ਜ਼ਮੀਨ ਪੱਧਰੀ ਕਰਨ ਦਾ ਕੰਮ ਜਾਰੀ- ਘੁਡਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।