ਖੰਨਾ, 23 ਅਕਤੂਬਰ (ਪੱਤਰ ਪ੍ਰੇਰਕ)-ਘਰ ਅੰਦਰ ਦਾਖਲ ਹੋ ਕੇ ਇਕ ਔਰਤ ਦੇ ਨਾਲ ਕੁੱਟਮਾਰ ਕਰ ਕੇ ਜ਼ਖਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 3 ਔਰਤਾਂ ਸਮੇਤ 7 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਸੰਬੰਧੀ ਫਿਲਹਾਲ ਕਿਸੇ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਏ. ਐੱਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਊਸ਼ਾ ਵਾਸੀ ਮੀਟ ਮਾਰਕੀਟ ਖੰਨਾ ਨੇ ਬਿਆਨ ਦਿੱਤਾ ਹੈ ਕਿ ਇਸ ਇਲਾਕੇ ਵਿਚ ਰਹਿੰਦੀਆਂ ਕੁੱਝ ਔਰਤਾਂ ਨੇ ਉਸ ਦੇ ਨਾਲ ਝਗੜਾ ਕੀਤਾ | ਬਾਅਦ ਵਿਚ ਉਕਤ ਔਰਤਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮਿਲ ਕੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੇ ਨਾਲ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ | ਏ. ਐੱਸ. ਆਈ. ਹਰਨੇਕ ਸਿੰਘ ਅਨੁਸਾਰ ਇਸ ਮਾਮਲੇ ਸੰਬੰਧੀ ਚੈਨ, ਕ੍ਰਿਸ਼ਨਾ, ਬੁੱਧੂ ਅਤੇ ਦਾਂਦੂ ਤੋਂ ਇਲਾਵਾ ਲੱਛਮੀ, ਜਮਨਾ ਅਤੇ ਸ਼ਕੁੰਤਲਾ ਆਦਿ ਵਾਸੀ ਮੀਟ ਮਾਰਕੀਟ ਖੰਨਾ ਦੇ ਖ਼ਿਲਾਫ਼ ਧਾਰਾ 333, 118 (1), 351 (3), 191 (3), 190 ਬੀ. ਐਨ. ਐੱਸ. ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |