ਖੰਨਾ, 23 ਅਕਤੂਬਰ (ਪੱਤਰ ਪ੍ਰੇਰਕ)-ਵਪਾਰ ਵਿਚ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਦੇ ਨਾਲ 17 ਲੱਖ 55 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਖੰਨਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਰੋਹਿਤ ਅਰੋੜਾ ਵਾਸੀ ਸਨੀ ਇਨਕਲੇਵ, ਅਮਲੋਹ ਰੋਡ ਖੰਨਾ ਨੇ ਸਾਈਬਰ ਕ੍ਰਾਈਮ ਸੈੱਲ, ਖੰਨਾ ਕੋਲ ਸ਼ਿਕਾਇਤ ਦਿੱਤੀ ਕਿ ਉਸ ਨੂੰ ਇਕ ਲੜਕੀ ਵਲੋਂ ਟਰੇਡਿੰਗ ਦੇ ਨਾਮ 'ਤੇ ਜ਼ਿਆਦਾ ਮੁਨਾਫ਼ਾ ਕਮਾਉਣ ਦਾ ਝਾਂਸਾ ਦਿੱਤਾ ਗਿਆ ਸੀ | ਕਥਿਤ ਦੋਸ਼ੀਆਂ ਵਲੋਂ ਉਸ ਦੇ ਨਾਲ 17 ਲੱਖ 55 ਹਜ਼ਾਰ 850 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ | ਸਾਈਬਰ ਕ੍ਰਾਈਮ ਸੈੱਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਬੀ.ਐਨ. ਐੱਸ. ਐਕਟ ਦੀ ਧਾਰਾ 318 ਅਤੇ 66 (ਡੀ) ਆਈ. ਟੀ. ਐਕਟ ਅਧੀਨ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |