ਪਾਇਲ, 23 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਗੋਬਿੰਦਪੁਰਾ ਰੋਡ 'ਤੇ ਬਾਬਾ ਵਿਸ਼ਵਕਰਮਾ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੰਦਰ ਕਮੇਟੀ ਵੱਲੋਂ ਸਮਾਜ ਸੇਵੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਦੀ ਸ਼ਿਲਪ ਕਲਾ ਦੇ ਸਦਕਾ ਦੁਨੀਆਂ ਦੇ ਅਨੇਕਾਂ ਦੇਸ਼ਾਂ ਨੇ ਆਪਣੇ ਦੇਸ਼ ਦੀ ਤਰੱਕੀ ਦਾ ਮੁੱਢ ਬੰਨਿ੍ਹਆ ਹੈ | ਉੱਥੇ ਹੀ ਨਿਤ ਨਵੀਆਂ ਨਵੀਆਂ ਚੀਜ਼ਾਂ ਦਾ ਨਿਰਮਾਣ ਕਰਕੇ ਦੁਨੀਆਂ ਦੀ ਮੰਡੀ 'ਚ ਉਤਾਰਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਮਨੁੱਖ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ਰਾਹੀਂ ਹੱਥਾਂ ਨਾਲ ਕਿਰਤ ਕਰਕੇ ਆਪਣੀ ਰੋਜ਼ੀ ਰੋਟੀ ਦੇ ਸਾਧਨ ਜੁਟਾ ਕੇ ਚੰਗਾ ਜੀਵਨ ਬਸਰ ਕਰ ਰਿਹਾ ਹੈ ਅਤੇ ਸਮੇਂ ਦੀਆਂ ਸਰਕਾਰਾਂ ਨੂੰ ਹੱਥੀਂ ਕਿਰਤ ਕਰਨ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸਮਾਜ ਸੇਵੀ ਮਨਜੀਤ ਸਿੰਘ ਮੀਤਾ ਪਾਇਲ, ਸ਼ਿੰਗਾਰਾ ਸਿੰਘ ਪ੍ਰਧਾਨ ਜਸਵੀਰ ਸਿੰਘ ਪੱਪੂ ਐਸ. ਡੀ. ਐਮ. ਮਖਤਿਆਰ ਸਿੰਘ ਬਲਵਿੰਦਰ ਸਿੰਘ ਮਹਾਤਮਾ ਸਰਨ ਦਾਸ, ਬੀਬੀ ਨੂਰੀ ਮਹੰਤ, ਬੂਟਾ ਸਿੰਘ ਬਾਗਲੀ, ਰਜੇਸ਼ ਕੁਮਾਰ ਪਾਇਲ ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਦੇਵੀ ਦੂਤ ਪਾਇਲ, ਬੇਅੰਤ ਸਿੰਘ ਪੰਧੇਰ ਖੇੜੀ, ਵਿਜੇ ਕੁਮਾਰ ਨੇਤਾ ਪਾਇਲ, ਮਨਦੀਪ ਸਿੰਘ, ਇੰਦਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |