ਸਹੋਦਿਆ ਵਾਲੀਬਾਲ ਟੂਰਨਾਮੈਂਟ ਮੁਕਾਬਲਿਆਂ 'ਚ ਫੱਲੇਵਾਲ ਸਕੂਲ ਦੀ ਰਹੀ ਝੰਡੀ
ਅਜੀਤ ਡੈਸਕ
24-10-2025
ਹਮਲਾਵਰਾਂ ਨੇ ਨੌਜਵਾਨ 'ਤੇ ਤੇਜ਼ਾਬ ਸੁੱਟਿਆ, ਗੰਭੀਰ ਜ਼ਖਮੀ
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-7 ਦੇ ਘੇਰੇ ਅੰਦਰ ਪੈਂਦੇ ਇਲਾਕੇ ਆਦਰਸ਼ ਨਗਰ 'ਚ ਲੜਾਈ ਦੌਰਾਨ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ 'ਤੇ ਤੇਜ਼ਾਬ ਸੁੱਟ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਪੁਲਿਸ ਵੱਲੋਂ ਇਸ ਮਾਮਲੇ ਵਿਚ ਆਦਰਸ਼ ਨਗਰ ਤੇ ਰਹਿਣ ਵਾਲੇ ਦਿਨੇਸ਼ ਸ਼ਰਮਾ ਦੀ ਸ਼ਿਕਾਇਤ 'ਤੇ ਵਿਪਨ, ਸ਼ਾਮ, ਬਾਬੂ, ਬੰਟੀ ਅਤੇ 12 ਹੋਰਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਬੇਟਾ ਗਲੀ ਵਿਚ ਪਟਾਕੇ ਚਲਾ ਰਿਹਾ ਸੀ, ਜਦਕਿ ਉਹ ਤੇ ਉਸਦਾ ਦੋਸਤ ਅਮਿਤ ਕੁਮਾਰ ਉਥੇ ਹੀ ਮੌਜੂਦ ਸਨ |