ਮਾਛੀਵਾੜਾ ਸਾਹਿਬ, 23 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ, ਝਾੜ ਸਾਹਿਬ ਵਿਖੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ 'ਗਣਿਤ ਕੁਇਜ਼' ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਕੁੱਲ ਪੰਜ ਟੀਮਾਂ ਨੇ ਭਾਗ ਲਿਆ | ਜਿਸ ਵਿਚ ਬੀ. ਸੀ. ਏ. ਭਾਗ ਪਹਿਲਾ, ਬੀ. ਸੀ. ਏ. ਭਾਗ ਦੂਜਾ, ਬੀ. ਸੀ. ਏ. ਭਾਗ ਤੀਜਾ, ਬੀ. ਕਾਮ., ਭਾਗ ਦੂਜਾ, ਅਤੇ ਬੀ. ਏ. ਦੀਆਂ ਵਿਦਿਆਰਥਣਾਂ ਸ਼ਾਮਲ ਸਨ¢ ਮੁਕਾਬਲਾ ਦੋ ਟੀਮਾਂ ਵਿਚਕਾਰ ਟਾਈ ਰਿਹਾ ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ¢ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਤਮ ਵਿਸ਼ਵਾਸ ਨਾਲ ਗਣਿਤ ਦੀ ਦੁਨੀਆਂ ਦੀ ਪੜਚੋਲ ਕਰਦੇ ਰਹਿਣ ਦੀ ਸਲਾਹ ਦਿੱਤੀ ¢ ਇਸ ਮੌਕੇ ਜਸਪ੍ਰੀਤ ਕੌਰ ਅਤੇ ਨਵਨੀਤ ਕੌਰ ਵੀ ਹਾਜ਼ਰ ਸਨ¢