24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਆਕਸਫੋਰਡ ਸਕੂਲ ਵਿਖੇ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 24-10-2025
ਪਾਇਲ, 23 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਭਜਨ ਤੋਂ ਹੋਈ | ਇਸੇ ਦੌਰਾਨ ਕਿੰਡਰ-ਗਾਰਟਨ ਦੇ ਵਿਦਿਆਰਥੀਆਂ ਵੱਲੋਂ ਲੱਛਮੀ ਪੂਜਾ ਕੀਤੀ ਗਈ ਅਤੇ ਬਾਬਾ ਵਿਸ਼ਵਕਰਮਾ ਦੇ ਜੀਵਨ ਬਾਰੇ ਅਤੇ ਸਿੱਖ ਇਤਿਹਾਸ ਵਿੱਚ ਦੀਵਾਲੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਬੰਦੀ ਛੋੜ ਦਿਵਸ ਨਾਲ ਸਬੰਧਿਤ ਸ਼ਬਦ-ਗਾਇਨ ਕੀਤਾ ਗਿਆ | ਇਸ ਉਪਰੰਤ ਇੱਕ ਅਧਿਆਪਕ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸਕੂਲ ਵਿਖੇ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵਾਧੂ ਸਮਾਨ ਨੂੰ ਵਰਤ ਕੇ ਦੀਵਾਲੀ ਨਾਲ ਸੰਬੰਧਿਤ ਸਜਾਵਟ ਦਾ ਸਮਾਨ ਬਣਾਇਆ | ਇਸ ਮੌਕੇ 'ਤੇ ਦੀਵਾ, ਮੋਮਬੱਤੀ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ-ਪੂਰਵਕ ਹਿੱਸਾ ਲਿਆ | ਇਸ ਮੌਕੇ ਤੇ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪਰੀਤ ਸਿੰਘ ਧਾਲੀਵਾਲ, ਪਿ੍ੰਸੀਪਲ ਵਿਜੇ ਕਪੂਰ ਤੇ ਸਕੂਲ ਮੈਨੇਜਮੈਂਟ ਵੱਲੋਂ ਸਭ ਨੂੰ ਦੀਵਾਲੀ, ਬੰਦੀ ਛੋੜ ਅਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਵਿਦਿਆਰਥਣਾਂ ਦਾ ਗਣਿਤ ਕੁਇਜ਼ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।