24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਰਮਜੀਤ ਸਿੰਘ ਇਕੋਲਾਹੀ ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਡੇਹਲੋਂ-2 ਦੇ ਬਲਾਕ ਪ੍ਰਧਾਨ ਨਿਯੁਕਤ

ਅਜੀਤ ਡੈਸਕ 24-10-2025
ਮਲੌਦ, 23 ਅਕਤੂਬਰ (ਸਹਾਰਨ ਮਾਜਰਾ)- ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਤੇ ਜ਼ਿਲ੍ਹਾ ਪ੍ਰਧਾਨ ਲੈਕਚਰਾਰ ਬਲਵਿੰਦਰ ਸਿੰਘ ਲਤਾਲਾ ਦੀ ਅਗਵਾਈ ਹੇਠ ਬਲਾਕ ਡੇਹਲੋਂ-2 ਦੇ ਅਧਿਆਪਕਾਂ ਦੀ ਮੀਟਿੰਗ ਮਲੌਦ ਵਿਖੇ ਹੋਈ | ਜਿਸ 'ਚ ਐਸ. ਸੀ. ਤੇ ਬੀ. ਸੀ. ਵਰਗ ਦੇ ਮੁਲਾਜ਼ਮ ਸਾਥੀਆਂ ਦੇ ਲੰਬਿਤ ਪਏ ਵੱਖ-ਵੱਖ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਸਾਥੀ ਬਲਵਿੰਦਰ ਸਿੰਘ ਲਤਾਲਾ ਨੇ ਯੂਨੀਅਨ ਦੀਆਂ ਪ੍ਰਾਪਤੀਆਂ ਤੇ ਚੱਲ ਰਹੇ ਸੰਘਰਸ਼ਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਯੂਨੀਅਨ ਸਮੂਹ ਸਾਥੀਆਂ ਦਾ ਧੰਨਵਾਦ ਕਰਦੀ ਹੈ ਜਿਹੜੇ ਹਰੇਕ ਸੰਘਰਸ਼ ਵਿਚ ਤਨ ਮਨ ਅਤੇ ਧਨ ਨਾਲ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ | ਕਿਉਂਕਿ ਜਿੱਤਾਂ ਪ੍ਰਾਪਤ ਕਰਨ ਲਈ ਏਕਤਾ ਜ਼ਰੂਰੀ ਹੈ | ਡਾ. ਅੰਬੇਡਕਰ ਦਾ ਸੰਦੇਸ਼ ਸੀ ਕਿ 'ਪੜ੍ਹੋ, ਜੁੜੋ, ਸੰਘਰਸ਼ ਕਰੋ' ਇਸ ਸੰਕਲਪ ਲੈਣੇ ਬਹੁਤ ਜਰੂਰੀ ਹਨ | ਇਸ ਉਪਰੰਤ ਬਲਾਕ ਡੇਹਲੋਂ-2 ਦੀ ਸੇਵਾ ਕਰਨ ਲਈ ਚੋਣ ਕੀਤੀ ਗਈ | ਜਿਸ 'ਚ ਸਰਬਸੰਮਤੀ ਨਾਲ ਅਧਿਆਪਕ ਸਾਥੀ ਕਰਮਜੀਤ ਸਿੰਘ ਇਕੋਲਾਹੀ ਨੂੰ ਬਲਾਕ ਪ੍ਰਧਾਨ ਚੁਣਿਆ ਲਿਆ ਗਿਆ | ਸਮੂਹ ਸਾਥੀਆਂ ਅਤੇ ਯੂਨੀਅਨ ਦਾ ਧੰਨਵਾਦ ਕਰਦਿਆਂ ਨਵ ਨਿਯੁਕਤ ਬਲਾਕ ਪ੍ਰਧਾਨ ਕਰਮਜੀਤ ਸਿੰਘ ਇਕੋਲਾਹੀ ਨੇ ਕਿਹਾ ਕਿ ਉਹ ਬਲਾਕ ਦੇ ਸਮੂਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਯਤਨ ਕਰਨਗੇ | ਇਸ ਮੌਕੇ ਲੈਕਚਰਾਰ ਜਗਵਿੰਦਰ ਸਿੰਘ, ਲੈਕ. ਮੋਹਨ ਸਿੰਘ ਅਤੇ ਹੋਰ ਸਾਥੀ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਆਇਓਡੀਨ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੌੜ ਗੋਤ ਦੇ ਜਠੇਰਿਆਂ ਦੇ ਮੇਲੇ 'ਤੇ ਗਾਇਕਾ ਸਰਬਜੀਤ ਮੱਟੂ ਨੇ ਬੰਨਿ੍ਹਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।