17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਵਹਿੱਤਕਾਰੀ ਵਿੱਦਿਆ ਮੰਦਰ ਖੰਨਾ ਵਿਖੇ ਗਤੀਵਿਧੀਆਂ ਹਫ਼ਤਾ ਮਨਾਇਆ

ਅਜੀਤ ਡੈਸਕ 02-11-2025
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਐਜੂਕੇਸ਼ਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ਸਰਵਹਿੱਤਕਾਰੀ ਵਿੱਦਿਆ ਮੰਦਰ, ਖੰਨਾ ਵਿਚ ਗਤੀਵਿਧੀਆਂ ਹਫ਼ਤਾ ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਰਾਮ ਦੇ ਜੀਵਨ ਸਬੰਧੀ ਉਦਾਹਰਨਾਂ ਦੇ ਕੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਬੱਚਿਆਂ ਦੇ ਆਰਟ, ਸੰਗੀਤ, ਨਾਚ ਆਦਿ ਕਲਾਵਾਂ ਦਾ ਅਭਿਆਸ ਕੀਤਾ | ਸਮਾਗਮ ਦੀ ਸਮਾਪਤੀ ਤੇ ਫਨ ਪਾਰਟੀ ਕੀਤੀ ਗਈ | ਜਿਸ ਵਿਚ ਬੱਚਿਆਂ ਨੇ ਭਰਪੂਰ ਆਨੰਦ ਮਾਣਿਆ | ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਵ ਕ੍ਰਿਸ਼ਨ ਢੰਡ ਨੇ ਪ੍ਰੋਗਰਾਮ ਦੀ ਸਫਲਤਾ ਤੇ ਸਭ ਨੂੰ ਵਧਾਈ ਦਿੱਤੀ | ਇਸ ਮੌਕੇ ਤੇ ਜਨਰਲ ਸਕੱਤਰ ਵਿਨੋਦ ਗੁਪਤਾ, ਰਾਜ ਕੁਮਾਰ ਸਾਹਨੇਵਾਲੀਆ, ਮੈਨੇਜਰ ਸੰਦੀਪ ਗੋਇਲ, ਪਰਮਜੀਤ ਸਿੰਘ ਪੰਮੀ, ਸਾਬਕ ਪ੍ਰਧਾਨ ਵਿਨੋਦ ਵਸ਼ਿਸ਼ਟ, ਰਾਜੇਸ਼ ਕੁਮਾਰ ਡਾਲੀ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ | ਸਕੂਲ ਦੀ ਪਿ੍ੰਸੀਪਲ ਤਿ੍ਪਤਾ ਲੂੰਬਾ ਨੇ ਸਾਰੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਦੇ ਵਿਦਿਆਰਥੀਆਂ ਨੇ ਗਡਵਾਸੂ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਪੁਲਿਸ ਤੋਂ ਖ਼ਫ਼ਾ ਪੀੜਤ ਪਰਿਵਾਰ ਨੇ ਸਾਥੀਆਂ ਨਾਲ ਥਾਣੇ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।