17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 02-11-2025
ਸਮਰਾਲਾ, 1 ਨਵੰਬਰ (ਕੁਲਵਿੰਦਰ ਸਿੰਘ)-ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਦੂਰਅੰਦੇਸ਼ੀ ਵਾਲੇ ਟੈਗੋਰ ਗਰੁੱਪ ਆਫ਼ ਸਕੂਲਜ਼ ਦੀ ਅਗਵਾਈ ਅਧੀਨ ਚੱਲ ਰਹੇ ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਸਮਰਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ-ਸਮਸ਼ਪੁਰ ਵਿਖੇ 28 ਅਤੇ 29 ਅਕਤੂਬਰ ਨੂੰ ਹੋਈਆਂ ਸਨ, ਇਨ੍ਹਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ¢ ਇਸ ਸਬੰਧੀ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਰਿਲੇਅ ਦੌੜ ਵਿਚ ਲੜਕੇ-ਲੜਕੀਆਂ ਨੇ ਭਾਗ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ¢ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਵੀ ਪਹਿਲਾ ਸਥਾਨ ਹਾਸਿਲ ਕੀਤਾ ਹੈ¢ ਸਕੂਲ ਦੇ ਵਿਦਿਆਰਥੀ ਚਾਹਤਵੀਰ ਸਿੰਘ ਨੇ ਰਿਲੇਅ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ¢ ਲੜਕੀਆਂ ਦੀ ਰਿਲੇਅ ਦੌੜ ਵਿਚ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ¢ ਇਸ ਮੌਕੇ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਵਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ¢
ਪਿਛਲੀ ਖ਼ਬਰ ਸਕੂਲੀ ਬੱਸ ਡਰਾਈਵਰ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਤੇ ਸਿਆਸੀ ਆਗੂ ਪੁੱਜੇ ਥਾਣੇ ਅਗਲੀ ਖ਼ਬਰ ਦੂਜੇ ਦਿਨ ਵੀ ਸਰਹਿੰਦ ਨਹਿਰ 'ਚੋਂ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।