27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡ. ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਖੱਟੜਾ ਪਰਿਵਾਰ ਨੇ ਦਿੱਤੀਆਂ ਵਧਾਈਆਂ

ਅਜੀਤ ਡੈਸਕ 04-11-2025
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਇਫਕੋ ਦੇ ਡੈਲੀਗੇਟ ਨਵਤੇਜ ਸਿੰਘ ਖੱਟੜਾ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ | ਜਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਨਵਤੇਜ ਸਿੰਘ ਖੱਟੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਅੱਜ ਇੱਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ, ਇਸ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ | ਇਸ ਤਰ੍ਹਾਂ ਸ਼ੋ੍ਰਮਣੀ ਕਮੇਟੀ ਦੇ ਪੰਜਵੀਂ ਵਾਰ ਮੁੜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਡੇ ਬਹੁਮਤ ਨਾਲ ਚੁਣੇ ਗਏ ਹਨ | ਪਿਛਲੇ ਲਗਭਗ 25 ਸਾਲਾਂ ਤੋਂ ਐੱਸ. ਜੀ. ਪੀ. ਸੀ 'ਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਦੀ ਪੰਜਵੀਂ ਵਾਰ ਨਿਯੁਕਤੀ ਨਾਲ ਸਿੱਖ ਪੰਥ 'ਚ ਖ਼ੁਸ਼ੀ ਦੀ ਲਹਿਰ ਹੈ |
ਪਿਛਲੀ ਖ਼ਬਰ ਝੋਨੇ ਦੀ ਫ਼ਸਲ 'ਤੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੇਵੇ ਪੰਜਾਬ ਸਰਕਾਰ-ਜੱਸੀ ਖੰਗੂੜਾ ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਹੈਲੋਵੀਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।