25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬ ਨਾਲ ਧੋਖਾ ਕੀਤਾ-ਲਹਿਰਾ

ਅਜੀਤ ਡੈਸਕ 04-11-2025
ਡੇਹਲੋਂ, 3 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕਰ ਕੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਹੈ | ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਹਮੇਸ਼ਾ ਪੰਜਾਬ ਨੂੰ ਬਚਾਉਣ ਲਈ ਜੇਲ੍ਹਾਂ ਕੱਟੀਆਂ | ਪਰ ਹੁਣ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀਆਂ ਪੰਜਾਬ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗਾ ¢ ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਐਕਟ ਵਿਚ ਸੋਧ ਕਰ ਕੇ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰਨ ਨਾਲ ਕੇਂਦਰ ਵਲੋਂ ਪੰਜਾਬੀਆਂ ਦੇ ਹੱਕਾਂ 'ਤੇ ਇਹ ਘਿਨੌਣਾ ਹਮਲਾ ਹੈ¢ ਲਹਿਰਾ ਨੇ ਕਿਹਾ ਕਿ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦਾ ਬੇਲੋੜਾ ਕਦਮ ਹੈ, ਜੋ ਪੰਜਾਬ ਦੀ ਅਕਾਦਮਿਕ ਆਜ਼ਾਦੀ ਨੂੰ ਕੁਚਲਣ ਵਾਲਾ ਹੈ ਅਤੇ ਇਹ ਫ਼ੈਸਲਾ ਪੰਜਾਬੀ ਵਿਰਾਸਤ ਅਤੇ ਸੰਵਿਧਾਨਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲਾ ਹੈ¢ ਸਰਕਲ ਪ੍ਰਧਾਨ ਲਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੇ ਇਸ ਮਾਰੂ ਫ਼ੈਸਲੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗਾ¢
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਅਤੇ ਖ਼ੂਨਦਾਨ ਕੈਂਪ ਕੱਲ੍ਹ ਅਗਲੀ ਖ਼ਬਰ ਐਡ. ਧਾਮੀ ਨੂੰ ਪ੍ਰਧਾਨ ਚੁਣਨ 'ਤੇ ਯਾਦੂ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।