25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਸਬੰਧੀ ਕੇਂਦਰ ਵਲੋਂ ਲਿਆ ਫ਼ੈਸਲਾ ਮੰਦਭਾਗਾ- ਲਾਪਰਾਂ

ਅਜੀਤ ਡੈਸਕ 04-11-2025
ਰਾੜਾ ਸਾਹਿਬ, 3 ਨਵੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਿਵਸ ਮੌਕੇ ਕੇਂਦਰ ਸਰਕਾਰ ਵਲੋਂ ਸੂਬੇ ਦੇ ਹੱਕਾਂ 'ਤੇ ਡਾਕਾ ਮਾਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣਾ ਹੱਥ ਠੋਕਾ ਬਣਾਉਣ ਲਈ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦਾ ਲਿਆ ਫ਼ੈਸਲਾ ਮੰਦਭਾਗਾ ਅਤੇ ਗ਼ੈਰ ਜਮਹੂਰੀ ਹੈ | ਇਸ ਨੂੰ ਤੁਰੰਤ ਵਾਪਸ ਲਿਆ ਜਾਵੇ | ਕੇਂਦਰ ਵਲੋਂ ਆਪਣੀ ਮਰਜ਼ੀ ਅਨੁਸਾਰ ਵਿਦਿਆਰਥੀਆਂ ਸਿਰ ਸਿਲੇਬਸ ਠੋਸਣ ਅਤੇ ਆਪਣੇ ਤੌਰ ਤਰੀਕਿਆਂ ਨਾਲ ਯੂਨੀਵਰਸਿਟੀ ਪ੍ਰਬੰਧਨ ਚਲਾਉਣ ਦੇ ਤੰਗਦਿਲ ਮਨਸੂਬਿਆਂ ਨੂੰ ਨੰਗੇ ਕਰਨ ਲਈ ਜਨ ਸੰਘਰਸ਼ ਦੀ ਲੋੜ ਹੈ | ਇਸ ਦੇ ਵਿਰੋਧ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋ ਕੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਇੱਕਮੁੱਠ ਤਾ ਦਿਖਾਉਣੀ ਚਾਹੀਦੀ ਹੈ |
ਪਿਛਲੀ ਖ਼ਬਰ ਭੀਖੀ ਖੱਟੜਾ ਦੀ ਲੜਕੀ ਗਗਨਦੀਪ ਕੌਰ ਮਹਿਲਾ ਪੁਲਿਸ ਕੈਨੇਡਾ ਵਿਚ ਬਣੀ ਅਫ਼ਸਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਬਰਾਬਰਤਾ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ - ਸੰਤ ਧਰਮਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।