29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 6 ਤੋਂ 9 ਤੱਕ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਾਬਾ ਜਗੀਰ ਸਿੰਘ ਢੋਲਣਵਾਲ | ਤਸਵੀਰ: ਰਾਜਦੀਪ ਅਲਬੇਲਾ <br/> 05-11-2025
ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਗੁਰਦੁਆਰਾ ਸ਼ਹੀਦ ਸਿੰਘ ਅੱਡਾ ਬੁੱਲੇਵਾਲ ਨੇੜ•ੇ ਉਧੋਵਾਲ ਦੇ ਸੇਵਾਦਾਰ ਬਾਬਾ ਜਗੀਰ ਸਿੰਘ ਢੋਲਣਵਾਲ ਵਾਲਿਆਂ ਨੇ ਦੱਸਿਆ ਕਿ ਸੰਤ ਸਮਾਗਮ 6 ਤੇ 7 ਨਵੰਬਰ ਨੂੰ 12 ਤੋਂ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਅੰਮਿ੍ਤ ਸੰਚਾਰ ਹੋਵੇਗਾ ਤੇ ਨੌਜਵਾਨ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਅਤੇ 9 ਨਵੰਬਰ ਨੂੰ ਨਗਰ ਕੀਰਤਨ ਸਵੇਰੇ 9 ਵਜੇ ਤੋਂ ਪਿੰਡ ਉਧੋਵਾਲ ਤੋਂ ਸ਼ੁਰੂ ਹੋ ਕੇ ਪੰਜਗਰਾਈਆਂ, ਟਾਂਡਾ ਕੁਸ਼ਲ ਸਿੰਘ, ਝੜੌਦੀ, ਮਾਣੇਵਾਲ, ਸਮਸ਼ਪੁਰ, ਰਹੀਮਾਬਾਦ ਕਲਾਂ ਤੇ ਖੁਰਦ, ਬੁੱਲੇਵਾਲ, ਘੁਮਾਣਾ ਤੋਂ ਹੋ ਕੇ ਗੁਰਦੁਆਰਾ ਸਿੰਘ ਸ਼ਹੀਦ ਵਿਖੇ ਸਮਾਪਤੀ ਹੋਵੇਗੀ | ਉਨ•ਾਂ ਦੱਸਿਆ ਕਿ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ ਪਹੁੰਚਣਗੇ | ਜੋੜਿਆਂ ਦੀ ਸੇਵਾ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜੱਥਾ ਰਾਹੋਂ ਵਾਲਿਆਂ ਵਲੋਂ ਕੀਤੀ ਜਾ ਰਹੀ ਹੈ | ਉਨ•ਾਂ ਦੱਸਿਆ ਕਿ ਇਹ ਸਮਾਗਮ ਆਸਪਾਸ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਗੁਰੂ ਕਾ ਲੰਗਰ ਵੀ ਅਤੁੱਟ ਲੰਗਰ ਵਰਤੇਗਾ | ਉਨ•ਾਂ ਸੰਗਤਾਂ ਨੂੰ ਸਮਾਗਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਹਰਨੇਕ ਸਿੰਘ ਖਾਲਸਾ ਲੁਬਾਣਗੜ•, ਸੋਹਣ ਸਿੰਘ ਰਾਹੋਂ, ਮਨਜੀਤ ਸਿੰਘ ਫੌਜੀ ਉਧੋਵਾਲ ਕਲਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।