29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਡਵੋਕੇਟ ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ- ਗੁਰਦੀਪ ਸਿੰਘ ਅੜੈ੍ਹਚਾਂ

ਅਜੀਤ ਡੈਸਕ 05-11-2025
ਦੋਰਾਹਾ, 4 ਨਵੰਬਰ (ਮਨਜੀਤ ਸਿੰਘ ਗਿੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ 5ਵੀਂ ਵਾਰ ਪ੍ਰਧਾਨ ਬਣਨ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਹਚਾਂ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਨਾਲ ਸਿੱਖ ਕੌਮ 'ਚ ਖੁਸੀ ਦੀ ਲਹਿਰ ਦੌੜ ਗਈ ਹੈ | ਅਕਾਲੀ ਆਗੂ ਗੁਰਦੀਪ ਸਿੰਘ ਅੜੈ੍ਹਚਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿੱਚ ਲਏ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ | ਇਸ ਸਮੇਂ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਮੱਲੀਪੁਰ, ਹਰਜਿੰਦਰ ਸਿੰਘ ਭੱਟੀ ਜੈਪੁਰਾ, ਬਲਜੀਤ ਸਿੰਘ ਅੜੈਚਾਂ, ਮਨਜੀਤ ਸਿੰਘ ਮਾਨ ਰਾਮਪੁਰ, ਤਰਨਵੀਰ ਸਿੰਘ ਅੜੈ੍ਹਚਾਂ, ਗੁਰਤੇਜ ਸਿੰਘ ਗੌਸਲ, ਅਮਨਦੀਪ ਸਿੰਘ ਕੱਦੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।