29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੁਲਾਰ ਕਾਲਜ ਆਫ਼ ਨਰਸਿੰਗ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਬੀਜਾ, 4 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾਵਾਂ ਕੁਲਾਰ ਪਬਲਿਕ ਸਕੂਲ ਤੇ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਸਿੱਖ ਧਰਮ ਦੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਰਤਨ ਦੌਰਾਨ ਸੰਗਤਾਂ ਨਿਹਾਲ ਕੀਤਾ | ਸਮਾਰੋਹ ਦਾ ਅੰਤ ਵਿਚ ਹਾਜਰ ਸੰਗਤਾਂ ਨੂੰ ਲੰਗਰ ਛਕਾਇਆ ਗਿਆ | ਇਸ ਮੌਕੇ ਕਾਲਜ ਪਿੰ੍ਰਸੀਪਲ ਮਿਸਜ਼ ਸੀਮਾ ਬਾਰਨਾਬਾਸ, ਵਾਈਸ ਪਿੰ੍ਰਸੀਪਲ ਮਿਸਜ਼ ਅਰਪਨ ਬਾਲਾ ਅਤੇ ਸਕੂਲ ਪਿੰ੍ਰਸੀਪਲ ਰੇਵਾ ਟੰਡਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਧਿਆਤਮਿਕ ਅਤੇ ਮੁੱਲਾਂ ਤੇ ਆਧਾਰਿਤ ਪ੍ਰੋਗਰਾਮ ਸੰਸਥਾ ਵਿਚ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਵਸਾਇਆ ਜਾ ਸਕੇ | ਇਸ ਪਵਿੱਤਰ ਸਮਾਗਮ ਦੌਰਾਨ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਪ੍ਰਧਾਨ ਡਾ. ਕੁਲਦੀਪਕ ਸਿੰਘ ਕੁਲਾਰ ਅਤੇ ਡਾਇਰੈਕਟਰ ਰੁਪਿੰਦਰ ਸਿੰਘ ਬੈਨੀਪਾਲ ਨੇ ਵੀ ਬੱਚਿਆਂ ਨੂੰ ਗੁਰੂ ਵਲੋਂ ਦਰਸਾਏ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨਾਲ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ- ਦਿਲਾਵਰ ਸਿੰਘ ਲਹਿਰਾ ਅਗਲੀ ਖ਼ਬਰ ਐਡਵੋਕੇਟ ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ- ਗੁਰਦੀਪ ਸਿੰਘ ਅੜੈ੍ਹਚਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।