29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨਾਲ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ- ਦਿਲਾਵਰ ਸਿੰਘ ਲਹਿਰਾ

ਅਜੀਤ ਡੈਸਕ 05-11-2025
ਡੇਹਲੋਂ, 4 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਦੇਸ਼ ਦੀ ਭਾਜਪਾ ਸਰਕਾਰ ਨੇ ਪੰਜਾਬ ਦਿਵਸ ਵਾਲੇ ਦਿਨ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਵਾਸੀਆਂ ਦੇ ਹੱਕਾਂ ਤੇ ਵੱਡਾ ਡਾਕਾ ਮਾਰਿਆ ਹੈ, ਜਿਸ ਕਾਰਨ ਹਰ ਪੰਜਾਬੀ ਕੇਂਦਰ ਸਰਕਾਰ ਦੀਆਂ ਪੰਜਾਬ ਪ੍ਰਤੀ ਲੋਕਮਾਰੂ ਨੀਤੀਆਂ ਤੋਂ ਦੁਖੀ ਹੋਇਆ ਹੈ ਅਤੇ ਕੇਂਦਰ ਸਰਕਾਰ ਦੀ ਚੁਫਿਰੇਓ ਨਿੰਦਾ ਹੋ ਰਹੀ ਹੈ | ਇਹ ਪ੍ਰਗਟਾਵਾ ਹਲਕਾ ਗਿੱਲ ਦੇ ਸੀਨੀਅਰ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਰਦਿਆਂ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਸਮੂਹ ਪੰਜਾਬ ਵਾਸੀਆਂ ਦੇ ਮਨ ਬੇਹੱਦ ਦੁਖੀ ਹੋਏ ਹਨ, ਪਰ ਭਾਜਪਾ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਤੋਂ ਸਾਰੇ ਪੰਜਾਬੀ ਨੂੰ ਸਹਿਣ ਕਰਨਾ ਬੇਹੱਦ ਅÏਖਾ ਹੋ ਚੁੱਕਾ ਹੈ | ਸੀਨੀਅਰ ਆਗੂ ਲਹਿਰਾ ਨੇ ਕਿਹਾ ਕਿ ਇਹ ਮੰਦਭਾਗਾ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿਚ ਸੋਧ ਕਰਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਤੁਰੰਤ ਲਾਗੂ ਕਰ ਦੇਣ ਨਾਲ ਕੇਂਦਰ ਦਾ ਇਹ ਘਿਨੌਣਾ ਹਮਲਾ ਬੇਹੱਦ ਨਿੰਦਣਯੋਗ ਹੈ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਜਾਗਰੂਕ ਹੋਣ, ਤਾਂ ਕਿ ਕੇਂਦਰ ਦੀਆਂ ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਨਿੱਤ ਦਿਨ ਦੀਆਂ ਮਾਰੂ ਨੀਤੀਆਂ ਠੱਲ ਪਾਈ ਜਾ ਸਕੇ |
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਗੁਰੂ ਨਾਨਕ ਜੈਅੰਤੀ ਮਨਾਈ ਅਗਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।