29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਗੁਰੂ ਨਾਨਕ ਜੈਅੰਤੀ ਮਨਾਈ

ਅਜੀਤ ਡੈਸਕ 05-11-2025
ਸਮਰਾਲਾ, 4 ਨਵੰਬਰ (ਗੋਪਾਲ ਸੋਫਤ)-ਸਥਾਨਕ ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ | ਪੰਜਾਬੀ ਅਧਿਆਪਕ ਬਲਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਨੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ | ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਦੇ ਉਪਦੇਸ਼ ਅੱਜ ਵੀ ਪ੍ਰਸੰਗਿਕ ਹਨ ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਅਪਣਾਉਣਾ ਚਾਹੀਦਾ ਹੈ | ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਤਸ਼ਾਹਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਅਗਲੇ ਸਾਲ ਵੀ ਅਜਿਹੇ ਸਮਾਗਮ ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਵਾਅਦਾ ਕੀਤਾ | ਇਸ ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਸਮੇਤ ਸਕੂਲ ਦੇ ਸਮੂਹ ਸਟਾਫ਼ ਵੀ ਸ਼ਾਮਲ ਸੀ |
ਪਿਛਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨਾਲ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ- ਦਿਲਾਵਰ ਸਿੰਘ ਲਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।