ਡੇਹਲੋਂ, 6 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ ਗੋਪਾਲਪੁਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ¢ ਇਸ ਸਮੇਂ ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ, ਜਨਰਲ ਸਕੱਤਰ ਡਾ. ਇਕਬਾਲ ਸਿੰਘ ਵਾਲੀਆ, ਡਾਇਰੈਕਟਰ ਡਾ. ਯਤਿੰਦਰ ਨਾਥ ਸ਼ਰਮਾ, ਗੁਰੂ ਨਾਨਕ ਆਯੁਰਵੈਦਿਕ ਕਾਲਜ ਦੇ ਪਿ੍ੰਸੀਪਲ ਡਾ. ਮਨੀਸ਼ਾ ਸਰਮਾ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਪਿ੍ੰਸੀਪਲ ਜੇ. ਸੋਬੀਆ, ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ. ਸੰਦੀਪ ਕੌਰ ਸਮੇਤ ਕਾਲਜਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਹਾਜ਼ਰੀਆਂ ਭਰੀਆਂ¢ ਜ਼ਿਕਰਯੋਗ ਹੈ ਕਿ ਗੁਰਪੁਰਬ ਸੰਬੰਧੀ ਸੰਸਥਾ ਵਲੋਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਕਾਲਜ ਦੇ ਵਿਦਿਆਰਥੀਆਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਗਿਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਨਾਮ ਜਪਣ ਅਤੇ ਵੰਡ ਕੇ ਛਕਣ ਦਾ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ¢