17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਯੁੱਧ ਨਸ਼ਿਆਂ ਵਿਰੁੱਧ'<br> ਤਸਕਰੀ ਨਾਲ ਖੰਨਾ ਵਿਖੇ ਨਗਰ ਕੌਂਸਲ ਦੀ ਮਨਜ਼ੂਰੀ ਬਿਨਾਂ ਬਣਾਏ ਗ਼ੈਰ-ਕਾਨੂੰਨੀ ਘਰ 'ਤੇ ਚੱਲਿਆ ਪੀਲਾ ਪੰਜਾ

ਅਜੀਤ ਡੈਸਕ 07-11-2025

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੈ | ਇਸ ਕਾਰਵਾਈ ਤਹਿਤ ਵੀਰਵਾਰ ਨੂੰ ਐਸ. ਐਸ. ਪੀ. ਖੰਨਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਕਥਿਤ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ, ਜ਼ਿਲ੍ਹਾ ਲੁਧਿਆਣਾ ਦਾ ਘਰ ਢਾਹਿਆ ਗਿਆ | ਇਹ ਮਕਾਨ ਨਗਰ ਕੌਂਸਲ ਖੰਨਾ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਹੋਇਆ ਦੱਸਿਆ ਗਿਆ ਹੈ |
ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਵਿੱਕੀ ਪੁੱਤਰ ਬਿੱਟੂ ਵੱਲੋਂ ਮਿੳਾੂਸੀਪਲ ਐਕਟ ਦੀ ਉਲੰਘਣਾ ਕਰਕੇ ਮਕਾਨ ਦੀ ਨਜਾਇਜ਼ ਉਸਾਰੀ ਕੀਤੀ ਗਈ ਸੀ ਅਤੇ ਇਸ ਵੱਲੋਂ ਮਕਾਨ ਦਾ ਕੋਈ ਨਕਸ਼ਾ ਨਗਰ ਕੌਂਸਲ ਖੰਨਾ ਤੋਂ ਪਾਸ ਨਹੀਂ ਕਰਵਾਇਆ ਗਿਆ ਸੀ | ਮਿੳਾੂਸੀਪਲ ਐਕਟ ਦੇ ਤਹਿਤ ਇਸ ਮਕਾਨ ਨੂੰ ਢਾਹੁਣ ਲਈ 4 ਨੋਟਿਸ ਵੀ ਭੇਜੇ ਗਏ ਸਨ | ਸੋ ਅੱਜ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ |
ਖੰਨਾ ਦੇ ਐਸ. ਐਸ. ਪੀ. ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ ਦੇ ਖਿਲਾਫ਼ ਨਸ਼ਾ ਤਸਕਰੀ ਦੇ ਵੱਖ-ਵੱਖ 2 ਕੇਸ ਦਰਜ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖੰਨਾ ਦੇ ਸਹਿਯੋਗ ਨਾਲ ਅੱਜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਐਸ. ਐਸ. ਪੀ. ਨੇ ਕਿਹਾ ਕਿ ਡੀ. ਜੀ. ਪੀ .ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਦਾ ਮੁਕੰਮਲ ਸਫ਼ਾਇਆ ਕਰਨ ਲਈ ਜ਼ਿਲ੍ਹਾ ਖੰਨਾ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨਸ਼ਾ ਪੀੜਤਾਂ ਨੂੰ ਸਿਹਤਯਾਬ ਕਰਨ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿੱਚ ਲਗਭਗ 15 ਥਾਵਾਂ ਤੇ ਅਜਿਹੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਚੁੱਕਾ ਹੈ ਜਿਹੜੀਆਂ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਤਿਆਰ ਕੀਤੀਆਂ ਗਈਆਂ ਸਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਨੂੰ ਸੇਫ਼ ਪੰਜਾਬ ਜਾਂ ਹੈਲਪ ਲਾਈਨ ਨੰਬਰ 112 ਤੇ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਦੇਣ ਤਾਂ ਜੋ ਕੋਈ ਵੀ ਮਾੜਾ ਅਨਸਰ ਕਾਨੂੰਨੀ ਸ਼ਿਕੰਜੇ ਤੋਂ ਬਚ ਨਾ ਸਕੇ | ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ |
ਇਸ ਮੌਕੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਐਸ. ਪੀ. (ਹੈੱਡਕੁਆਟਰ) ਤਰੁਣ ਰਤਨ, ਡੀ. ਐਸ. ਪੀ ਖੰਨਾ ਵਿਨੋਦ ਕੁਮਾਰ, ਡੀ. ਐਸ. ਪੀ ਕਰਮਵੀਰ ਤੂਰ, ਥਾਣਾ ਸਿਟੀ-2 ਦੇ ਐਸ. ਐਚ. ਓ ਇੰਸਪੈਕਟਰ ਹਰਦੀਪ ਸਿੰਘ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਵਾਰਾਗਰਦੀ ਦੇ ਦੋਸ਼ 'ਚ ਕਾਬੂ ਨੌਜਵਾਨ ਤੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਦੇ ਖਿਡਾਰੀ ਦੀ ਫੁੱਟਬਾਲ ਸਟੇਟ ਟੀਮ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।