17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਵਾਰਾਗਰਦੀ ਦੇ ਦੋਸ਼ 'ਚ ਕਾਬੂ ਨੌਜਵਾਨ ਤੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਜੀਤ ਡੈਸਕ 07-11-2025
ਖੰਨਾ, 6 ਨਵੰਬਰ (ਪੱਤਰ ਪ੍ਰੇਰਕ)-ਅਵਾਰਾ ਗਰਦੀ ਕਰਨ ਦੇ ਦੋਸ਼ 'ਚ ਕਾਬੂ ਕੀਤੇ ਵਿਅਕਤੀ ਪਾਸੋਂ ਥਾਣਾ ਸਿਟੀ-2 ਖੰਨਾ ਪੁਲਿਸ ਨੇ ਚੋਰੀਸ਼ੁਦਾ ਅਪਾਚੇ ਮੋਟਰਸਾਈਕਲ ਬਰਾਮਦ ਕੀਤਾ ਹੈ | ਥਾਣਾ ਸਿਟੀ-2 'ਚ ਤਾਇਨਾਤ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਗਲਵੱਡੀ, ਥਾਣਾ ਸਦਰ ਖੰਨਾ ਦੇ ਰਹਿਣ ਵਾਲੇ ਕਥਿਤ ਦੋਸ਼ੀ ਗੁਰਦਿੱਤਾ ਸਿੰਘ ਉਰਫ਼ ਬੱਬੂ ਨੂੰ ਆਵਾਰਾ ਗਰਦੀ ਕਰਨ ਦੇ ਦੋਸ਼ 'ਚ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਇਸ ਦੌਰਾਨ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਦੋ ਪਹੀਆ ਵਾਹਨ ਚੋਰੀ ਕਰਨ ਦਾ ਵੀ ਕੰਮ ਕਰਦਾ ਹੈ, ਜਿਸ ਪਾਸੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਕਥਿਤ ਦੋਸ਼ੀ ਗੁਰਦਿੱਤਾ ਸਿੰਘ ਉਰਫ਼ ਬੱਬੂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਨਿਸ਼ਾਨਦੇਹੀ 'ਤੇ ਇਕ ਚੋਰੀਸ਼ੁਦਾ ਅਪਾਚੇ ਮੋਟਰਸਾਈਕਲ ਬਰਾਮਦ ਕੀਤਾ ਗਿਆ | ਜਿਸ ਤੋਂ ਬਾਅਦ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 303 (2), 317 (2) ਬੀ. ਐਨ. ਐੱਸ. ਅਧੀਨ ਮਾਮਲਾ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਬਰਾਮਦ ਮੋਟਰਸਾਈਕਲ ਕਿੱਥੋਂ ਚੋਰੀ ਕੀਤਾ ਸੀ |
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਬੱਚਿਆਂ ਨੇ ਹੈਲੋਵੀਨ ਦਿਵਸ ਮਨਾਇਆ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ'<br> ਤਸਕਰੀ ਨਾਲ ਖੰਨਾ ਵਿਖੇ ਨਗਰ ਕੌਂਸਲ ਦੀ ਮਨਜ਼ੂਰੀ ਬਿਨਾਂ ਬਣਾਏ ਗ਼ੈਰ-ਕਾਨੂੰਨੀ ਘਰ 'ਤੇ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।