17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੈਂਬਰਿਜ ਸਕੂਲ ਮਲੌਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਏ

ਅਜੀਤ ਡੈਸਕ 07-11-2025
ਮਲੌਦ, 6 ਨਵੰਬਰ (ਸਹਾਰਨ ਮਾਜਰਾ)-ਕੈਂਬਰਿਜ ਮੌਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿੱਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਸਾਦੇ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਡਾ. ਕਰਨੈਲ ਸਿੰਘ ਕਾਲੀਆ (ਪੀ. ਐਚ. ਡੀ) ਅਤੇ ਮਾਲਵਾ ਸ਼ੋਸ਼ਲ ਕਲੱਬ ਦੇ ਪ੍ਰਧਾਨ ਇੰਜ. ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ ਪੁੱਜੇ | ਸਮਾਰੋਹ ਦੀ ਸ਼ੁਰੂਆਤ ਛੋਟੇ ਬੱਚਿਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਮੋਦਗਿੱਲ ਨੇ ਸਮੂਹ ਬੱਚਿਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ | ਉਪਰੰਤ ਬੁੱਧੀਜੀਵੀ ਡਾ. ਕਰਨੈਲ ਸਿੰਘ ਕਾਲੀਆ ਨੇ ਵਧਾਈ ਦਿੰਦਿਆਂ ਬੱਚਿਆਂ ਨੂੰ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਲਈ ਪ੍ਰੇਰਿਤ ਕੀਤਾ ਅਤੇ ਗੁਰਬਾਣੀ ਸ਼ਬਦਾਂ ਦੀ ਵਿਆਖਿਆ ਕੀਤੀ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਿੰਦਰਪਾਲ ਕੌਰ, ਕਰਮਦੀਪ ਕੌਰ, ਰਣਜੀਤ ਕੌਰ, ਕਿਰਨਦੀਪ ਕੌਰ, ਚਮਨਦੀਪ ਕੌਰ, ਵੈਸ਼ਨਵੀ ਵਰਮਾ, ਮਨਪ੍ਰੀਤ ਕੌਰ ਸੋਮਲ, ਸ਼ਬਨਮ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਜੋਤੀ, ਕਮਲਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਹਰਪ੍ਰੀਤ ਕੌਰ, ਰਮਨੀਤ ਕੌਰ, ਕਿਰਨਪਾਲ ਕੌਰ, ਜਸਪ੍ਰੀਤ ਕੌਰ, ਰਣਜੀਤ ਕੌਰ, ਕਿਰਨਜੀਤ ਕੌਰ ਅਤੇ ਤਿ੍ਲੋਚਨ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਏ. ਐਸ. ਕਾਲਜ ਖੰਨਾ ਦੀ ਪ੍ਰਭਜੋਤ ਕੌਰ ਦਾ ਪੰਜਾਬ ਯੂਨੀਵਰਸਿਟੀ ਵਿਚ ਐਮ. ਐਸ. ਸੀ. ਗਣਿਤ ਦੇ ਚੌਥੇ ਸਮੈਸਟਰ 'ਚ ਤੀਜਾ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।