ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)-'ਤਿਨ ਬੇਦੀਅਨ ਕੀ ਕੁਲ ਬਿਖੈ ਪ੍ਰਗਟੇ ਨਾਨਕ ਰਾਇ, ਸਭ ਸਿਖਨ ਕੋ ਸੁਖ ਦਏ ਜਹ ਤਹ ਭਏ ਸਹਾਇ' ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਆਦਰ ਤੇ ਸਤਿਕਾਰ ਨਾਲ ਮਨਾਇਆ ਗਿਆ¢ ਸਵੇਰ ਦੀ ਸ਼ੁਰੂਆਤ É'ਮੂਲ ਮੰਤਰ' ਅਤੇ 'ਜਪੁਜੀ ਸਾਹਿਬ' ਨਾਲ ਹੋਈ ¢ ਇਸ ਮੌਕੇ ਸਕੂਲ ਦੀ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ, ਮੈਨੇਜਰ ਲਖਵੀਰ ਸਿੰਘ ਹਰਾ ਅਤੇ ਵਾਈਸ ਪਿ੍ੰਸੀਪਲ ਖੁਸ਼ਵੰਤ ਸਿੰਘ ਵਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ ¢ ਸਮਾਰੋਹ ਦੇ ਅੰਤ 'ਤੇ ਲੰਗਰ ਦੀ ਸੇਵਾ ਵੀ ਕੀਤੀ ਗਈ ¢