ਦੋਰਾਹਾ, 6 ਨਵੰਬਰ (ਪੱਤਰ ਪ੍ਰੇਰਕ)- ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਚੱਲ ਰਹੇ ਐੱਨ. ਐੱਸ .ਐੱਸ. ਕੈਂਪ ਦੀ ਸਮਾਪਤੀ ਹੋਈ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਐੱਨ. ਐੱਸ. ਐੱਸ. ਵਲੰਟੀਅਰ ਰੇਨ (ਬੀ.ਕਾਮ), ਦਮਨਪ੍ਰੀਤ (ਬੀ. ਬੀ. ਏ), ਪਿ੍ੰਯਕਾ (ਬੀ. ਕਾਮ), ਦਮਨਪ੍ਰੀਤ (ਬੀ.ਏ) ਅਤੇ ਤਾਨਿਸ਼ (ਬੀ ਕਾਮ) ਨੇ ਸੱਤ ਰੋਜ਼ਾ ਕੈਂਪ ਦੀਆਂ ਗਤੀਵਿਧੀਆਂ ਬਾਰੇ ਅਪਣੇ ਅਨੁਭਵ ਸਾਰਿਆਂ ਨਾਲ਼ ਸਾਂਝੇ ਕੀਤੇ | ਹਰਪ੍ਰਤਾਪ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸਮਾਜ ਸੇਵਾ ਲਈ ਪ੍ਰੇਰਿਆ | ਵਲੰਟੀਅਰਾਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ | ਡਾ. ਗੁਰਪ੍ਰੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ | ਪ੍ਰੋਗਰਾਮ ਅਫ਼ਸਰ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾਂ ਅਤੇ ਡਾ. ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਇਸ ਸੱਤ ਰੋਜ਼ਾ ਕੈਂਪ ਦੌਰਾਨ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਰੋਹਿਤ ਕੁਮਾਰ, ਪ੍ਰੋ. ਹਿਨਾ ਰਾਣੀ, ਗੁਰਪ੍ਰੀਤ ਸਿੰਘ (ਲੈਬ) ਅਤੇ ਪਰਮਜੀਤ ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਸਮੇਂ ਪ੍ਰੋ. ਰਣਜੀਤ ਕੌਰ, ਡਾ. ਨਿਰਲੇਪ ਕੌਰ, ਪ੍ਰੋ. ਗੁਰਜਿੰਦਰ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਦੀਪਾਲੀ, ਪ੍ਰੋ. ਦੀਪਿਕਾ, ਪ੍ਰੋ. ਰਾਮਪਾਲ ਬੰਗਾ, ਪ੍ਰੋ. ਹਰਪ੍ਰੀਤ ਕੌਰ ਕਾਹਲੋਂ, ਪ੍ਰੋ. ਗੁਰਪ੍ਰੀਤ ਕੌਰ ਅਤੇ ਸਹਾਇਕ ਲਾਇਬ੍ਰੇਰੀਅਨ ਕੁਲਵੰਤ ਸਿੰਘ ਆਦਿ ਹਾਜ਼ਰ ਸਨ |