18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਝਾੜ ਸਾਹਿਬ ਕਾਲਜ ਵਿਖੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਦੀ ਜਾਣਕਾਰੀ ਦਿੱਤੀ

ਅਜੀਤ ਡੈਸਕ 07-11-2025
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਵਿਖੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਹੋਮ ਸਾਇੰਸ ਵਿਭਾਗ ਦੇ ਮੁਖੀ ਡਾ. ਰਣਜੀਤ ਕੌਰ ਨੇ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ (ਪੀ. ਏ. ਯੂ. ਲੁਧਿਆਣਾ) ਦੇ ਸਹਿਯੋਗ ਨਾਲ ਪਰਾਲੀ ਦੀ ਸਹੀ ਸੰਭਾਲ ਬਾਰੇ ਜਾਗਰੂਕਤਾ ਕੈਂਪ ਲਗਾਇਆ¢ ਕੈਂਪ ਦਾ ਉਦੇਸ਼ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਅਤੇ ਸਿਹਤ ਸਬੰਧੀ ਨੁਕਸਾਨਾਂ ਤੋਂ ਜਾਣੂ ਕਰਵਾਉਣਾ ਅਤੇ ਇਸ ਦੀ ਸਹੀ ਸੰਭਾਲ ਦੇ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ¢ ਡਾ. ਅਮਨਪ੍ਰੀਤ ਸਿੰਘ (ਅਸਿ. ਪ੍ਰੋ. ਫ਼ਸਲ ਵਿਗਿਆਨ) ਨੇ ਵਿਦਿਆਰਥਣਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਦੇ ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ¢ ਗੁਰਨੂਰ ਕੌਰ ਅਤੇ ਮਹਿਕਜੋਤ ਕੌਰ ਨੂੰ ਹੌਸਲਾ ਅਫ਼ਜਾਈ ਇਨਾਮ ਵੀ ਦਿੱਤੇ ਗਏ ¢ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥਣਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਭਾਵ ਪੈਦਾ ਕਰਦੇ ਹਨ¢ ਇਸ ਮੌਕੇ ਡਾ. ਵੀਰ ਪ੍ਰਤਾਪ ਸਿੰਘ ਅਸਿ. ਪ੍ਰੋ. ਬਾਗ਼ਬਾਨੀ ਕੇ. ਵੀ. ਕੇ. ਸਮਰਾਲਾ ਮੌਜੂਦ ਸਨ¢
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਵੱਲੋਂ ਚੌਥਾ ਸਾਲਾਨਾ ਖੇਡ ਮੇਲਾ ਮਨਾਇਆ ਅਗਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰ ਪ੍ਰਾਇਮਰੀ ਸਕੂਲ ਖੇਡਾਂ-2025 ਵਿਚ ਜਿੱਤੇ ਗੋਲਡ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।