ਮਲੌਦ, 6 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਿੱਧਸਰ ਸਾਹਿਬ ਵਿਖੇ ਮਨਾਇਆ ਗਿਆ | ਭਾਈ ਸਤਨਾਮ ਸਿੰਘ ਨੇ ਕੀਰਤਨ ਵਿਖਿਆਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਇਲਾਕੇ ਦੀਆਂ ਸੰਗਤਾਂ ਪਵਿੱਤਰ ਅਸਥਾਨ ਉੱਪਰ ਸਰਧਾ ਤੇ ਸਤਿਕਾਰ ਸਹਿਤ ਨਤਮਸਤਕ ਹੋਈਆਂ |