18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਰਸਵਤੀ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਦੋਰਾਹਾ, 6 ਨਵੰਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਖਬੀਰ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੇ ਚਾਨਣ ਪਾਇਆ | ਸਕੂਲ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਚਿਆਂ ਨੂੰ ਹਰ ਰੋਜ਼ ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਸੁਣਾਈਆਂ ਜਾ ਰਹੀਆਂ ਸਨ | ਅੱਜ ਦੇ ਪ੍ਰੋਗਰਾਮ ਵਿੱਚ ਉਨ੍ਹਾਂ ਸਾਖੀਆਂ ਦੇ ਆਧਾਰ 'ਤੇ ਬੱਚਿਆਂ ਨਾਲ ਸਵਾਲ-ਜਵਾਬ ਪ੍ਰਤੀਯੋਗਤਾ ਕਰਵਾਈ ਗਈ | ਅੰਤ ਵਿੱਚ ਸਕੂਲ ਦੇ ਪਿ੍ੰਸੀਪਲ ਪ੍ਰੀਤਿਸ਼ ਗੁਸਾਈਾ ਨੇ ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਆਰ. ਵੀ. ਮਾਡਲ ਸੀ. ਸੈਕੰ. ਸਕੂਲ ਵਿਚ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।