18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਰ. ਵੀ. ਮਾਡਲ ਸੀ. ਸੈਕੰ. ਸਕੂਲ ਵਿਚ ਮਨਾਇਆ ਪ੍ਰਕਾਸ਼ ਪੁਰਬ

ਅਜੀਤ ਡੈਸਕ 07-11-2025
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਰ. ਵੀ. ਮਾਡਲ ਸੀ. ਸੈਕੰ. ਸਕੂਲ ਦੇ ਵਿਹੜੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕਰਵਾਇਆ ਗਿਆ | ਸਕੂਲ ਚੇਅਰਮੈਨ ਕੁਲਭੂਸ਼ਨ ਰਾਏ, ਯੁਗੇਸ਼ ਸੋਫਤ, ਅਸ਼ਵ ਸੋਫਤ, ਹਰਵਿੰਦਰ ਸਿੰਘ ਉਟਾਲ, ਡਾਇਰੈਕਟਰ ਸ਼ਕਰਸੁਧਾ, ਪਿ੍ੰਸੀਪਲ ਅਨੁਪਮਾ ਸ਼ਰਮਾ, ਪਿ੍ੰਸੀਪਲ ਡਾ. ਮੰਜਲੀ ਮੈਨਨ ਹਾਜ਼ਰ ਹੋਏ | ਜਿਸ ਦੌਰਾਨ ਵਿਦਿਆਰਥੀ, ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੇ ਆਪਣੀ ਹਾਜ਼ਰੀ ਲਗਾਉਂਦੇ ਹੋਏ ਪਾਠ ਅਤੇ ਕੀਰਤਨ ਦਾ ਆਨੰਦ ਮਾਣਿਆ | ਕੀਰਤਨ ਉਪਰੰਤ ਸਕੂਲ ਪਰਿਸਰ ਵਿੱਚ ਅਤੁੱਟ ਲੰਗਰ ਵੀ ਵਰਤਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਅਤੇ ਟੀਚਰਾਂ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ |
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਸਵਤੀ ਸਕੂਲ ਦੋਰਾਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।