18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਧਾ ਵਾਟਿਕਾ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-'ਕਲ ਤਾਰਨ ਗੁਰੂ ਨਾਨਕ ਆਇਆ' ਦੇ ਮਹਾਂ ਵਾਕ ਨੂੰ ਮੁੱਖ ਆਧਾਰ ਰੱਖਦੇ ਹੋਏ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ 'ਤੇ ਸਕੂਲ ਕੈਂਪਸ ਵਿੱਚ ਸੁਖਮਨੀ ਸਾਹਿਬ ਜੀ ਦਾ ਪਾਠ ਉਪਰੰਤ ਰਸ ਭਿੰਨਾ ਕੀਰਤਨ ਕਰਵਾਇਆ ਗਿਆ | ਤੀਸਰੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਕੁਇਜ਼ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਅਨੁਪਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਗੁਰੂ ਜੀ ਦੀਆਂ ਦੱਸੀਆਂ ਸਿੱਖਿਆਵਾਂ ਉੱਪਰ ਚਲਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਸਕੂਲ ਚੇਅਰਮੈਨ, ਡਾਇਰੈਕਟਰ ਅਤੇ ਮੈਨੇਜਮੈਂਟ ਵੱਲੋਂ ਸਭ ਨੂੰ ਇਸ ਮੌਕੇ ਤੇ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਸਵਾਗਤ ਕਰ ਲੰਗਰ ਛਕਾਇਆ ਅਗਲੀ ਖ਼ਬਰ ਆਰ. ਵੀ. ਮਾਡਲ ਸੀ. ਸੈਕੰ. ਸਕੂਲ ਵਿਚ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।