23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਾਛੀਵਾੜਾ ਪੁਲਿਸ ਵਲੋਂ 200 ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਅਜੀਤ ਡੈਸਕ 22-11-2025
ਮਾਛੀਵਾੜਾ ਸਾਹਿਬ, 21 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 200 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਦਲਜੀਤ ਸਿੰਘ ਵਾਸੀ ਮਾਛੀਵਾੜਾ ਅਤੇ ਕੁਲਦੀਪ ਸਿੰਘ ਵਾਸੀ ਖਾਨਪੁਰ ਬੇਟ ਨੂੰ ਗਿ੍ਫ਼ਤਾਰ ਕੀਤਾ ਹੈ¢ ਐੈੱਸ. ਐੈੱਚ. ਓ. ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐੈੱਸ. ਆਈ. ਜਰਨੈਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਮੁਹੱਦੀਪੁਰ ਟੀ-ਪੁਆਇੰਟ ਨੇੜੇ 2 ਮੋਨੇ ਵਿਅਕਤੀ ਆਪਸ ਵਿਚ ਗੱਲਾਂ ਕਰ ਰਹੇ ਸਨ¢ ਪੁਲਿਸ ਪਾਰਟੀ ਨੂੰ ਦੇਖ ਕੇ ਇਨ੍ਹਾਂ ਨੇ ਆਪਣੇ ਹੱਥ ਵਿਚ ਫੜਿਆ ਇੱਕ ਵਜ਼ਨਦਾਰ ਲਿਫ਼ਾਫ਼ਾ ਨੇੜੇ ਹੀ ਘਾਹ ਵਿਚ ਸੁੱਟ ਦਿੱਤਾ¢ ਸ਼ੱਕ ਦੇ ਅਧਾਰ 'ਤੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਸੁੱਟੇ ਗਏ ਲਿਫ਼ਾਫ਼ੇ 'ਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ¢ ਇਨ੍ਹਾਂ ਦੀ ਪਹਿਚਾਣ ਦਲਜੀਤ ਸਿੰਘ ਤੇ ਕੁਲਦੀਪ ਸਿੰਘ ਵਜੋਂ ਹੋਈ¢ ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਕੀਤੀ ਜਾ ਰਹੀ ਹੈ¢
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਵਲੋਂ ਯੂਨੀ. ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਦਾ ਜਲਦ ਐਲਾਨ ਕੀਤਾ ਜਾਵੇ - ਲੱਖਾ ਪਾਇਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।