22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤਰਨ ਤਾਰਨ ਜ਼ਿਮਨੀ ਚੋਣ ਨਾਲ਼ 2027 'ਚ ਪੰਜਾਬ ਅੰਦਰ ਤੀਸਰੀ ਧਿਰ ਦੀ ਸਰਕਾਰ ਬਣਨੀ ਤੈਅ-ਰੁਪਾਲੋਂ

ਅਜੀਤ ਡੈਸਕ 22-11-2025
ਪਾਇਲ, 21 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਿਛਲੇ ਦਿਨੀਂ ਤਰਨਤਾਰਨ ਜ਼ਿਮਨੀ ਚੋਣ ਦੇ ਆਏ ਨਤੀਜੇ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ ਕਿਉਂਕਿ ਦੀਆਂ ਧਿਰਾਂ ਨੂੰ ਪਛਾੜ ਕੇ ਅਕਾਲੀ ਦਲ ਵਾਰਸ ਪੰਜਾਬ ਦੇ, ਨੇ ਆਪਣੀ ਥਾਂ ਬਣਾ ਕੇ ਦੱਸ ਦਿੱਤਾ ਹੈ ਕਿ ਆਉਣ ਵਾਲੀ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨਾ ਤੈਅ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਭਰਤੀ ਕਮੇਟੀ ਮੈਂਬਰ ਪੰਜਾਬ ਅਤੇ ਆਬਜ਼ਰਵਰ ਸ਼੍ਰੀ ਫ਼ਤਿਹਗੜ੍ਹ ਸੰਦੀਪ ਸਿੰਘ ਰੁਪਾਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੌਜੂਦਾ ਸਰਕਾਰ ਵਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅਕਾਲੀ ਦਲ ਬਾਦਲ ਵਲੋਂ ਵੱਡੇ ਪੱਧਰ 'ਤੇ ਲੋਕਾਂ ਨੂੰ ਡਰਾਇਆ ਧਮਕਾਇਆ ਗਿਆ | ਇਹੋ ਜਿਹੇ ਡਰ ਦੇ ਮਾਹੌਲ ਵਿਚ ਇਹ ਗੱਲ ਤੁਸੀਂ ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਨੇ 19620 ਵੋਟਾਂ ਲੈ ਕੇ ਪੰਜਾਬ ਦੇ ਵਿਚ ਤੀਜੀ ਧਿਰ ਦਾ ਮੁੱਢ ਬੰਨ੍ਹ ਦਿੱਤਾ | ਸਾਨੂੰ ਖ਼ੁਸ਼ੀ ਹੈ ਕਿ ਅਸੀਂ ਪੂਰੇ ਦੇਸ਼ ਵਿਚ ਵਾਲੀ ਬੀ. ਜੇ. ਪੀ. ਦਾ ਜੇਤੂ ਰਥ ਰੋਕ ਕੇ ਦੇਸ਼ ਦੀ ਵੱਡੀ ਨੈਸ਼ਨਲ ਪਾਰਟੀ ਕਾਂਗਰਸ ਦਾ ਵੀ ਸੂਪੜਾ ਸਾਫ਼ ਕੀਤਾ ਹੈ | ਅਸੀਂ ਜਿੱਥੇ ਸਰਕਾਰ ਦੇ ਜ਼ੁਲਮ ਦਾ ਸਾਹਮਣਾ ਕੀਤਾ, ਉੱਥੇ ਗੈਂਗਸਟਰਾਂ ਦੀਆਂ ਧਮਕੀਆਂ ਦਾ ਵੀ ਮੁਕਾਬਲਾ ਕੀਤਾ ਹੈ | ਸਾਡੇ ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਬਾਪੂ ਤਰਸੇਮ ਸਿੰਘ ਖ਼ਾਲਸਾ ਅਤੇ ਸਰਬਜੀਤ ਸਿੰਘ ਖ਼ਾਲਸਾ ਨੂੰ ਜਾਂਦਾ ਹੈ, ਤਰਨਤਾਰਨ ਦੀ ਚੋਣ ਤੋਂ ਇਹ ਗੱਲ ਸਾਫ਼ ਹੋ ਗਈ ਹੈ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਭਾਈ ਅੰਮਿ੍ਤਪਾਲ ਸਿੰਘ ਅਗਵਾਈ ਵਿਚ 2027 ਦੀ ਸਰਕਾਰ ਬਣਾਉਣ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਦੇ ਵਿਚ ਕੋਈ ਸਾਫ਼ ਸੁਥਰੀ ਤੀਸਰੀ ਧਿਰ ਆਵੇ ਜੋ ਪੰਜਾਬ ਦੀ ਵਿਗੜੀ ਤਕਦੀਰ ਨੂੰ ਸਵਾਰ ਸਕੇ |
ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਪਿੰਡ ਮਾਣਕੀ ਦੇ ਦੋ ਵਰਗਾਂ ਵਿਚਕਾਰ ਗੰਦੇ ਪਾਣੀ ਦੇ ਨਿਕਾਸ ਦਾ ਝਗੜਾ ਹੁਣ ਸੜਕਾਂ 'ਤੇ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।