22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਿੱਧਸਰ ਸਾਹਿਬ ਵਿਖੇ ਮੁਫ਼ਤ ਜਾਂਚ ਕੈਂਪ

ਅਜੀਤ ਡੈਸਕ 22-11-2025
ਮਲੌਦ, 21 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ¢ ਕੈਂਪ ਦੇ ਮੁੱਖ ਪ੍ਰਬੰਧਕ ਜੈਦਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਸਾਧੂ ਸਿੰਘ ਗਿੱਲ ਦੀ ਯਾਦ ਵਿਚ ਯੂਨਾਈਟਿਡ ਸਿੱਖ ਮਿਸ਼ਨ (ਯੂ. ਐੱਸ. ਏ.) ਦੇ ਸਹਿਯੋਗ ਨਾਲ ਚੈੱਕਅਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ¢ ਕੈਂਪ ਵਿਚ ਪਹੁੰਚੇ ਮਰੀਜ਼ਾਂ ਦਾ ਚੈੱਕਅਪ ਕਰਨ ਲਈ ਸਾਈ ਕਿਰਪਾ ਹਸਪਤਾਲ ਸਰਹਿੰਦ ਦੇ ਮਾਹਿਰ ਡਾ. ਸਾਈ ਦੀਪ ਢੰਡ ਨੇ ਆਪਣੀ ਟੀਮ ਸਮੇਤ 209 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ, ਜਿਸ ਵਿਚੋਂ 183 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਗਈ, 144 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਤੇ 31 ਮਰੀਜ਼ ਮੁਫ਼ਤ ਲੈਂਜ ਪਾਉਣ ਲਈ ਲਿਜਾਏ ਗਏ¢ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਪ ਲਗਾਉਣ ਪਹੁੰਚੀ ਸਮੁੱਚੀ ਟੀਮ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕਰਦਿਆਂ ਇਸ ਪਰਉਪਕਾਰ ਵਾਲੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ¢
ਪਿਛਲੀ ਖ਼ਬਰ ਰਾਜ ਪੱਧਰੀ ਸਮੂਹ ਗੀਤ ਮੁਕਾਬਲੇ 'ਚ ਐੱਸ. ਐੱਮ. ਸਕੂਲ ਦਾ ਤੀਜਾ ਸਥਾਨ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਨਾਲ਼ 2027 'ਚ ਪੰਜਾਬ ਅੰਦਰ ਤੀਸਰੀ ਧਿਰ ਦੀ ਸਰਕਾਰ ਬਣਨੀ ਤੈਅ-ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।