22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਅੰਦਰ 2027 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਵਿਧਾਇਕ ਗਿਆਸਪੁਰਾ/ਚੇਅਰਮੈਨ ਗਿੱਲ

ਅਜੀਤ ਡੈਸਕ 22-11-2025
ਰਾੜਾ ਸਾਹਿਬ, 21 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਟਕਸਾਲੀ ਆਗੂ ਚੇਅਰਮੈਨ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਅੰਦਰ 2027 'ਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਸੂਝਵਾਨ ਲੋਕ ਨਫ਼ਰਤ, ਝੂਠ ਅਤੇ ਪੁਰਾਣੀ ਰਵਾਇਤੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਸਿਰਫ਼ ਕੰਮ ਕਰਨ ਵਾਲਿਆਂ 'ਤੇ ਹੀ ਭਰੋਸਾ ਕਰਦੇ ਹਨ¢ ਜਿਸ ਦੀ ਤਾਜ਼ਾ ਮਿਸਾਲ ਜ਼ਿਮਨੀ ਚੋਣ ਤਰਨਤਾਰਨ ਤੋਂ ਮਿਲਦੀ ਹੈ¢ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਾਫ਼-ਸੁਥਰੀ, ਪਾਰਦਰਸ਼ੀ ਅਤੇ ਵਿਕਾਸ-ਕੇਂਦਰਿਤ ਰਾਜਨੀਤੀ ਤੋਂ ਖ਼ੁਸ਼ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਤਗੜੇ ਢੰਗ ਨਾਲ ਪੰਜਾਬ ਦੇ ਸਿੱਖਿਆ, ਸਿਹਤ ਅਤੇ ਵਿਕਾਸ ਮਾਡਲ ਨੂੰ ਮਜ਼ਬੂਤ ਕਰੇਗੀ¢ ਹਲਕਾ ਵਿਧਾਇਕ ਗਿਆਸਪੁਰਾ ਅਤੇ ਚੇਅਰਮੈਨ ਗਿੱਲ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਨਵੇਂ ਕੁਨੈਕਸ਼ਨ ਲੈਣ ਲਈ ਸ਼ਰਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਪਾਇਲ ਦੇ ਪਿੰਡਾਂ ਨੂੰ ਜਾਂਦੀਆਂ ਸਾਰੀਆਂ ਖਸਤਾ ਹਾਲਤ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ¢
ਪਿਛਲੀ ਖ਼ਬਰ ਕੱਚੇ ਤੋਂ ਪੱਕੇ ਮਕਾਨ ਬਣਾਉਣ ਲਈ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ-1 ਸਾਲ ਵਿਚ 250 ਗਰੀਬ ਪਰਿਵਾਰਾਂ... ਅਗਲੀ ਖ਼ਬਰ ਐੱਸ. ਸੀ./ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ 25 ਨੂੰ ਮਹਾਂ ਰੈਲੀ ਦਾ ਭਰਪੂਰ ਸਮਰਥਨ-ਬਲਵਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।