22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੋਟਾਂ ਕਾਲਜ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰ ਹੋਏ ਵਿਸ਼ਾਲ ਨਗਰ ਕੀਰਤਨ ਵਿਚ ਨਤਮਸਤਕ

ਵਿਸ਼ਾਲ ਨਗਰ ਕੀਰਤਨ ਵਿਚ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੇ ਹੋਏ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਗਗਨਦੀਪ ਸਿੰਘ ਤੇ ਹੋਰ¢ (ਹੇਠਾਂ) ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਸਮੇਂ ਸਮੂਹ ਕਾਲਜ ਦਾ ਸਟਾਫ਼¢ ਤਸਵੀਰਾਂ : ਜੰਟੀ ਮਾਨ/ਬਗਲੀ <br/> 22-11-2025
ਬੀਜਾ, 21 ਨਵੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸਿੱਖ ਜਗਤ ਦੇ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ, ਮਨੁੱਖੀ ਹੱਕਾਂ ਦੇ ਰਾਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਧੋਬੜੀ ਸਾਹਿਬ, ਆਸਾਮ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ ਹੈ, ਜੋ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ¢ ਵਿਸ਼ਾਲ ਨਗਰ ਕੀਰਤਨ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਸੁਯੋਗ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਦੁਆਰਾ ਨਗਰ ਕੀਰਤਨ ਦੇ ਸਵਾਗਤ ਲਈ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ਼ ਨਤਮਸਤਕ ਹੁੰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ¢
ਪਿਛਲੀ ਖ਼ਬਰ ਖੇਤੀਬਾੜੀ ਵਾਲੀ ਬਿਜਲੀ ਸਪਲਾਈ 'ਚ ਸੁਧਾਰ ਕੀਤਾ ਜਾਵੇ-ਕਲੌੜ <br/> ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ 'ਚ ਅੰਤਰ ਸਕੂਲ ਦੋਹਾ ਉਚਾਰਣ ਮੁਕਾਬਲਾ ਕਰਵਾਇਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।