28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਗਲੀ ਕਲਾਂ ਵਿਖੇ 75 ਸਾਲਾ ਨੈਸ਼ਨਲ ਪੱਧਰੀ ਬਜ਼ੁਰਗ ਦੌੜਾਕ ਸ਼ਿੰਗਾਰਾ ਸਿੰਘ ਸੇਵਾ ਮੁਕਤ ਇੰਸਪੈਕਟਰ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 23-11-2025
ਬੀਜਾ, 22 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਦੇ ਜੰਮਪਲ ਸਹਿਕਾਰਤਾ ਵਿਭਾਗ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ 75 ਸਾਲਾ ਬਜ਼ੁਰਗ ਸ਼ਿੰਗਾਰਾ ਸਿੰਘ ਬਗ਼ਲੀ ਨੇ ਜ਼ਿਲ੍ਹਾ ਪੱਧਰੀ, ਸੂਬਾ ਪੱਧਰੀ, ਆਲ ਇੰਡੀਆ ਪੱਧਰ 'ਤੇ ਕਾਰਵਾਈਆਂ ਜਾਂਦੀਆਂ ਬਜ਼ੁਰਗਾਂ ਦੀਆਂ ਦੌੜਾਂ ਵਿੱਚ ਹਰੇਕ ਸਾਲ ਲੰਬੇ ਸਮੇਂ ਤੋਂ ਦਰਜਨਾਂ ਦੇ ਕਰੀਬ ਸਿਲਵਰ, ਸੋਨੇ ਦੇ ਮੈਡਲ ਹਾਸਲ ਕਰਕੇ ਸੂਬੇ ਤੇ ਜ਼ਿਲ੍ਹਾ ਲੁਧਿਆਣਾ ਦੇ ਨਾਲ ਨਾਲ ਪਿੰਡ ਬਗ਼ਲੀ ਕਲਾਂ ਦਾ ਨਾਮ ਵੀ ਦੇਸ਼ ਪੱਧਰ 'ਤੇ ਚਮਕਾਇਆ | ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਨੂੰ ਮੱਦੇਨਜ਼ਰ ਰੱਖਦਿਆਂ ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਬਗ਼ਲੀ ਕਲਾਂ ਦੇ ਪ੍ਰਬੰਧਕਾਂ ਤੇ ਨਗਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਦਸਿਆ ਕਿ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 15/16 ਨਵੰਬਰ ਨੂੰ ਹੋਈ 46ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ 5000 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਦਾ ਤਗਮਾ ਜਿੱਤਿਆ | ਇਸ ਮੌਕੇ ਬਜ਼ੁਰਗ ਦੌੜਾਕ ਸ਼ਿੰਗਾਰਾ ਸਿੰਘ ਬਗਲੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਦਰਸ਼ਨ ਸਿੰਘ ਡਾਕੀਆ, ਮਹਿੰਦਰ ਸਿੰਘ, ਕਸ਼ਮੀਰਾ ਸਿੰਘ, ਅੰਗਰੇਜ਼ ਸਿੰਘ, ਜਰਨੈਲ ਸਿੰਘ ਪੀ. ਪੀ., ਕਰਨੈਲ ਸਿੰਘ ਸਾਬਕਾ ਸਰਪੰਚ ਨੇ ਕਿਹਾ ਕਿ ਸ਼ਿੰਗਾਰਾ ਸਿੰਘ ਬਗ਼ਲੀ ਅੱਜ ਦੇ ਨੌਜਵਾਨਾਂ ਲਈ ਮਾਰਗ ਦਰਸ਼ਕ ਬਣਿਆ ਹੋਇਆ ਹੈ |
ਪਿਛਲੀ ਖ਼ਬਰ ਪੰਜਾਬ ਸਟੇਟ ਪ੍ਰਾਇਮਰੀ ਸਕੂਲ ਖੇਡਾਂ ਵਿਚ ਲੁਧਿਆਣਾ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਵਿਸ਼ਾਲ ਅਲੌਕਿਕ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।