28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖੇਡਾਂ ਦੇ ਖੇਤਰ ਵਿਚ ਲਾਲ ਸਰਕਾਰੂ ਮੱਲ ਸਰਵਹਿੱਤਕਾਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 23-11-2025
ਖੰਨਾ, 22 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਖੇਡਾਂ ਵਲੋਂ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 17 ਤੋਂ 20 ਨਵੰਬਰ 2025 ਤੱਕ ਸਪੋਰਟਸ ਸਟੇਡੀਅਮ ਮੁਹਾਲੀ ਵਿਖੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਜਿਮਨਾਸਟਿਕ ਖੇਡ ਦੇ ਅੰਡਰ-11 ਦੇ ਲੜਕੇ ਵਰਗ ਦੇ ਮੁਕਾਬਲੇ ਵਿਚ ਖੰਨਾ ਦੇ ਸਕੂਲ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਰ ਦੇ ਚੌਥੀ ਜਮਾਤ ਦੇ ਵਿਦਿਆਰਥੀ ਰੇਸ਼ਮ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਜਿੱਥੇ ਸਕੂਲ ਦੇ ਨਾਂ ਨੂੰ ਚਾਰ ਚੰਦ ਲਾਏ ਉੱਥੇ ਹੀ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਵੀ ਰੌਸ਼ਨ ਕੀਤਾ | ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੱੁੱਖ ਸੁਰੱਖਿਅਕ ਸੰਸਾਰ ਚੰਦ, ਸੁਰੱਖਿਅਕ ਰਾਜ ਕੁਮਾਰ ਸਾਹਨੇਵਾਲੀਆ, ਪ੍ਰਧਾਨ ਦੇਵ ਕ੍ਰਿਸ਼ਨ ਢੰਡ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਨੋਦ ਗੁਪਤਾ, ਮੈਨੇਜਰ ਪਰਮਜੀਤ ਸਿੰਘ (ਪੰਮੀ), ਮੈਨੇਜਰ ਸੰਦੀਪ ਗੋਇਲ (ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ਸਰਵ ਹਿੱਤਕਾਰੀ ਵਿੱਦਿਆ ਮੰਦਰ) ਅਤੇ ਸਕੂਲ ਪਿ੍ੰ. ਡਾ. ਮਨੋਜ ਕੁਮਾਰ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀਆਂ |
ਪਿਛਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਸਾਹਨੇਵਾਲ ਵਿਖੇ ਪਹੁੰਚਣ 'ਤੇ ਮੰਤਰੀ ਮੁੰਡੀਆਂ ਤੇ ਸੰਗਤਾਂ ਨੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।