29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਤਪੋਬਣ ਢੱਕੀ ਸਾਹਿਬ ਮਕਸੂਦੜਾ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 23-11-2025
ਮਲੌਦ, 22 ਨਵੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਅਗਵਾਈ ਵਿਚ ਧਰਮ ਪ੍ਰਚਾਰ ਦੇ ਨਾਲ ਨਾਲ ਸਮਾਜ ਸੇਵਾ, ਪੁਰਾਤਨ ਵਿਰਸੇ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਉਨ੍ਹਾਂ ਦੀ ਸਾਂਭ ਸੰਭਾਲ ਤੇ ਜੀਵ ਜੰਤੂਆਂ ਨੂੰ ਪਿਆਰ ਕਰਨ ਦੀ ਪ੍ਰਤੱਖ ਮਿਸਾਲ ਵੇਖੀ ਜਾ ਸਕਦੀ ਹੈ | ਅੱਜ ਇੱਥੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਮੇਂ ਭਾਈ ਗੁਰਦੀਪ ਸਿੰਘ ਵਲੋਂ ਜਥੇ ਨਾਲ ਮਿਲ ਕੇ ਕੀਰਤਨ ਵਿਖਿਆਨ ਕੀਤਾ ਗਿਆ | ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਦੇਸ਼ ਵਿਦੇਸ਼ 'ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਸ਼ਹਾਦਤਾਂ ਪਾਉਣ ਵਾਲੇ ਗੁਰਸਿੱਖਾਂ ਦੇ 350 ਸਾਲਾ ਸ਼ਹੀਦੀ ਸਮਾਗਮ ਹੋ ਰਹੇ ਹਨ | ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ 23 ਨਵੰਬਰ ਨੂੰ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਚ ਸ਼ਹੀਦੀ ਸਮਾਗਮ ਨੂੰ ਸਮਰਪਿਤ 350 ਖੂਨਦਾਨੀ ਆਪਣਾ ਖੂਨਦਾਨ ਕਰਨਗੇ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ, ਬਲੀਦਾਨ ਅਤੇ ਧਰਮ ਦੀ ਰੱਖਿਆ ਦਾ ਜੀਵੰਤ ਪ੍ਰਤੀਕ-ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਦਿ੍ਸ਼ਟੀ ਸਕੂਲ ਨਾਰੰਗਵਾਲ 'ਚ ਹਰਨੇਕ ਸਿੰਘ ਮਨਸੂਰਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।