29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ, ਬਲੀਦਾਨ ਅਤੇ ਧਰਮ ਦੀ ਰੱਖਿਆ ਦਾ ਜੀਵੰਤ ਪ੍ਰਤੀਕ-ਵਿਧਾਇਕ ਗਿਆਸਪੁਰਾ

ਅਜੀਤ ਡੈਸਕ 23-11-2025
ਰਾੜਾ ਸਾਹਿਬ, 22 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਗੁਰਸਿੱਖ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ 'ਤੇ ਜੋ ਰੂਹਾਨੀ 'ਤੇ ਇਤਿਹਾਸਕ ਸਮਾਗਮ ਕਰਵਾਏ ਜਾ ਰਹੇ ਹਨ, ਉਹ ਸਾਡੇ ਪੰਥਕ ਜੀਵਨ ਲਈ ਬਹੁਤ ਮਹੱਤਵਪੂਰਨ ਹਨ¢ ਇਹ ਸਮਾਗਮ ਸਾਨੂੰ ਸਾਡੇ ਇਤਿਹਾਸ, ਸਾਡੀ ਮਰਯਾਦਾ ਅਤੇ ਸਾਡੀ ਰੂਹਾਨੀ ਵਿਰਾਸਤ ਨਾਲ ਦੁਬਾਰਾ ਜੋੜਨ ਦਾ ਮੌਕਾ ਦਿੰਦੇ ਹਨ¢ ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੈਂ ਇਸ ਪਵਿੱਤਰ ਅਵਸਰ 'ਤੇ ਅਰਦਾਸ ਕਰਦਾ ਹਾਂ ਕਿ ਇਹ ਸਮਾਗਮ ਨੌਜਵਾਨ ਪੀੜ੍ਹੀ ਵਿਚ ਵੀ ਗੁਰਮਤਿ ਪ੍ਰਤੀ ਸ਼ਰਧਾ ਅਤੇ ਸੇਵਾ ਭਾਵ ਨੂੰ ਹੋਰ ਮਜ਼ਬੂਤ ਕਰਨਗੇ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ, ਬਲੀਦਾਨ ਅਤੇ ਧਰਮ ਦੀ ਰੱਖਿਆ ਦਾ ਜੀਵੰਤ ਪ੍ਰਤੀਕ ਹੈ¢ ਉਨ੍ਹਾਂ ਨੇ ਅਨਿਆਇ ਅਤੇ ਜ਼ੁਲਮ ਦੇ ਵਿਰੁੱਧ ਸਿਰਫ਼ ਸਿੱਖ ਪੰਥ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਆਪਣਾ ਸਿਰ ਤਕ ਕੁਰਬਾਨ ਕੀਤਾ¢ ਗੁਰੂ ਜੀ ਨੇ ਸਾਨੂੰ ਸਿਖਾਇਆ ਕਿ ਸੱਚ ਅਤੇ ਨਿਆਂ ਦੀ ਰੱਖਿਆ ਲਈ ਖੜ੍ਹੇ ਹੋਣਾ ਹੀ ਅਸਲ ਧਰਮ ਹੈ¢ ਅੱਜ ਜਦੋਂ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ ਤਾਂ ਇਹ ਸਾਡੇ ਉੱਤੇ ਫ਼ਰਜ਼ ਹੈ ਕਿ ਅਸੀਂ ਸਮਾਜ ਵਿਚ ਭਾਈਚਾਰੇ, ਸਹਿਣਸ਼ੀਲਤਾ ਅਤੇ ਇਨਸਾਫ਼ ਨੂੰ ਹੋਰ ਮਜ਼ਬੂਤ ਬਣਾਈਏ¢
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਸਕੂਲ ਸੋਹੀਆ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਤਪੋਬਣ ਢੱਕੀ ਸਾਹਿਬ ਮਕਸੂਦੜਾ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।