ਮਲੌਦ, 3 ਦਸੰਬਰ (ਦਿਲਬਾਗ ਸਿੰਘ ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜੋਨ ਰਾਮਗੜ੍ਹ ਸਰਦਾਰਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿਆੜ੍ਹ ਨੂੰ ਉਮੀਦਵਾਰ ਨਿਯੁਕਤ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਅੱਜ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਗਿਆ | ਇਸ ਮੌਕੇ ਕੱਦੋ ਜੋਨ ਤੋਂ ਉਮੀਦਵਾਰ ਬਲਦੇਵ ਸਿੰਘ ਦਬੁਰਜੀ ਵਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ | ਇਸ ਮੌਕੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜੱਥੇ. ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਇਨ੍ਹਾਂ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇਣਗੇ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਪ੍ਰਧਾਨ ਪਿ੍ਤਪਾਲ ਸਿੰਘ ਝੱਮਟ, ਠੇਕੇਦਾਰ ਹਰਦੇਵ ਸਿੰਘ ਸਿਆੜ੍ਹ ਆਦਿ ਹਾਜ਼ਰ ਸਨ |