17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਤੋਂ ਆਪ ਵਲੋ ਨੌਜਵਾਨ ਆਗੂ ਅਭੈ ਸਿੰਘ ਜੱਲ੍ਹਾ ਨੂੰ ਬਣਾਇਆ ਉਮੀਦਵਾਰ

ਅਜੀਤ ਡੈਸਕ 04-12-2025
ਦੋਰਾਹਾ, 3 ਦਸੰਬਰ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਦੋਰਾਹਾ ਲਾਗਲੇ ਕੱਦੋਂ ਜੋਨ ਤੋਂ ਪਾਰਟੀ ਦੇ ਨੌਜਵਾਨ ਆਗੂ ਅਭੈ ਸਿੰਘ ਜੱਲ੍ਹਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਜ਼ਿਕਰਯੋਗ ਹੈ ਕਿ ਜੱਲ੍ਹਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਹਨ | ਕਰੀਬ 23 ਸਾਲਾਂ ਦੇ ਅਭੈ ਸਿੰਘ ਜੱਲ੍ਹਾ ਦਿੱਲੀ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਸਿੱਖਿਆ ਹਾਸਿਲ ਕਰਕੇ ਮੌਜੂਦਾ ਸਮੇਂ 'ਚ ਲਾਅ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ | ਅਭੈ ਸਿੰਘ ਜੱਲ੍ਹਾ ਨੇ ਉਮੀਦਵਾਰ ਬਣਾਏ ਜਾਣ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਇੰਜ ਮਨਵਿੰਦਰ ਸਿੰਘ ਗਿਆਸਪੁਰਾ, ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਰਾਣਾ ਕੂਨਰ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹਨਾਂ ਚੋਣਾਂ ਵਿਚ ਆਪ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਾਗੂ ਕੀਤੀਆਂ ਸਕੀਮਾਂ ਤੇ ਕੀਤੇ ਵਿਕਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ | ਨਗਰ ਕੌਂਸਲ ਦੇ ਪ੍ਰਧਾਨ ਸੁਰਦਰਸ਼ਨ ਕੁਮਾਰ ਪੱਪੂ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਕੌਂਸਲਰ ਕੁਲਵੰਤ ਸਿੰਘ ਕਾਲੂ, ਕੌਂਸਲਰ ਹਰਨੇਕ ਸਿੰਘ ਨੇਕੀ, ਸਾਬਕਾ ਕੌਂਸਲਰ ਕਮਲਜੀਤ ਸਿੰਘ ਬਿੱਟੂ, ਦੇਵਿੰਦਰ ਸਿੰਘ ਚਨਕੋਈਆਂ, ਸਰਪੰਚ ਗੁਰੀ ਰਾਣੋ, ਬੌਬੀ ਤਿਵਾੜੀ, ਬੌਬੀ ਕਪਿਲਾ, ਰਿਕੀ ਬੈਕਟਰ ਆਦਿ ਨੇ ਜੱਲ੍ਹਾ ਦੀ ਉਮੀਦਵਾਰੀ ਦਾ ਸਵਾਗਤ ਕੀਤਾ ਹੈ |
ਪਿਛਲੀ ਖ਼ਬਰ ਮਹਿੰਗੀ ਮਿੱਟੀ, ਰਾਇਲਟੀ ਤੇ ਟੈਕਸ ਨੀਤੀਆਂ ਕਾਰਨ ਭੱਠਿਆਂ ਦਾ ਕਾਰੋਬਾਰ ਬੰਦ ਹੋਣ ਕੰਢੇ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਸੰਪੰਨ, (ਨੇਤਰ ਕਾਵਿ ਸੰਗ੍ਰਹਿ) ਕਿਤਾਬ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।