ਬੀਜਾ, 3 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ, ਵੀਰਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਹਰ ਸਾਲ ਬਾਬਾ ਲਾਲ ਸਿੰਘ ਯਾਦਗਾਰੀ ਖੇਡ ਮੇਲਾ ਬੜੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਖੇਡ ਮੇਲੇ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਬਾਬਾ ਲਾਲ ਸਿੰਘ ਯਾਦਗਾਰੀ ਖੇਡ ਮੇਲੇ 9, 10, 11 ਦਸੰਬਰ 2025 ਦਿਨ ਮੰਗਲਵਾਰ, ਬੁੱਧਵਾਰ, ਵੀਰਵਾਰ ਨੂੰ ਬੜੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ | ਇਸ ਕਬੱਡੀ ਟੂਰਨਾਮੈਂਟ ਵਿਚ ਕਬੱਡੀ ਕਲੱਬ ਬੈਸਟ ਜਾਫੀ 21000, ਬੈੱਸਟ ਰੇਡਰ 21000 ਅਤੇ ਕਬੱਡੀ 65 ਕਿੱਲੋ ਬੈੱਸਟ ਜਾਫੀ 5100, ਬੈੱਸਟ ਰੇਡਰ 5100 ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਕਬੱਡੀ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ |