17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਚਦੇਵਾ ਸਕੂਲ ਸਾਹਨੇਵਾਲ ਦੀ ਵਿਦਿਆਰਥਣ ਨੇ ਫ਼ੈਪ ਐਵਾਰਡ ਹਾਸਿਲ ਕਰ ਕੇ ਬਣਾਇਆ ਨਵਾਂ ਮੁਕਾਮ

ਅਜੀਤ ਡੈਸਕ 04-12-2025
ਸਾਹਨੇਵਾਲ, 3 ਦਸੰਬਰ (ਹਨੀ ਚਾਠਲੀ)-ਸ਼ਹਿਰ ਲਈ ਮਾਣ ਦੀ ਗੱਲ ਹੈ ਕਿ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਨੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦੇ ਹੋਏ ਫੈਪ ਨੈਸ਼ਨਲ ਐਵਾਰਡ 2025 ਹਾਸਲ ਕੀਤਾ ਹੈ | ਸਕੂਲ ਨੂੰ ਇਹ ਸਨਮਾਨ 'ਦ ਬੈੱਸਟ ਸਕੂਲ ਐਵਾਰਡ' ਅਤੇ ਅਕੈਡਮਿਕ ਸਫਲਤਾ ਦੇ ਖੇਤਰ ਵਿਚ ਉਤਕਿ੍ਸ਼ਟ ਪ੍ਰਦਰਸ਼ਨ ਲਈ ਪ੍ਰਦਾਨ ਕੀਤਾ ਗਿਆ ਹੈ | ਇਸ ਮੌਕੇ ਸਕੂਲ ਦੀ ਹੋਣਹਾਰ ਵਿਦਿਆਰਥਣ ਸ਼ਵੇਤਾ ਸਿੰਘ ਨੂੰ 'ਦ ਪ੍ਰਾਇਡ ਆਫ਼ ਇੰਡੀਆ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ, ਜਿਸ ਨੇ ਦਸਵੀਂ ਜਮਾਤ ਵਿਚੋਂ 98.92 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪੰਜਾਬ ਭਰ ਵਿਚ ਸੱਤਵਾਂ ਅਤੇ ਲੁਧਿਆਣਾ ਜ਼ਿਲ੍ਹੇ ਵਿਚ ਦੂਜਾ ਸਥਾਨ ਹਾਸਲ ਕੀਤਾ ਸੀ | ਇਹ ਸਨਮਾਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਪ੍ਰਦਾਨ ਕੀਤਾ ਗਿਆ, ਜੋ ਦੇਸ਼ ਭਰ ਦੇ ਸਕੂਲਾਂ ਵਿਚੋਂ ਉੱਤਮ ਪ੍ਰਦਰਸ਼ਨ ਕਰਨ ਵਾਲੇ ਸੰਸਥਾਵਾਂ ਨੂੰ ਸਨਮਾਨਿਤ ਕਰਦਾ ਹੈ | ਸਕੂਲ ਪ੍ਰਬੰਧਕ ਕਮੇਟੀ ਨੇ ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੀ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਕਿਹਾ ਕਿ ਇਨ੍ਹਾਂ ਉਪਲਬਧੀਆਂ ਨਾਲ ਸਕੂਲ ਅੱਗੇ ਵੀ ਉੱਚ ਸਿਖ਼ਰਾਂ ਨੂੰ ਛੂੰਹਦਾ ਰਹੇਗਾ |
ਪਿਛਲੀ ਖ਼ਬਰ ਖ਼ਜ਼ਾਨਾ ਦਫ਼ਤਰਾਂ 'ਚ ਅੱਜ ਤੋਂ 6 ਦਸੰਬਰ ਤੱਕ 'ਪੈਨਸ਼ਨਰ ਸੇਵਾ ਮੇਲਾ-2' ਦੀ ਸ਼ੁਰੂਆਤ ਹੋਵੇਗੀ ਅਗਲੀ ਖ਼ਬਰ ਖੱਤਰੀ ਸਭਾ ਭਾਰਤ ਦੀ ਕੇਂਦਰੀ ਕਮੇਟੀ ਦੀ ਪ੍ਰਧਾਨਗੀ ਲਈ ਜੋਰ ਅਜ਼ਮਾਈ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।