17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਦੌਲਤਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

ਅਜੀਤ ਡੈਸਕ 04-12-2025
ਮਲੌਦ, 3 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਮਲੌਦ ਸ਼ਹਿਰੀ ਦੇ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਦੇ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨਾਲ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੁੱਖ ਸਾਂਝਾ ਕਰਨ ਪੁੱਜੇ | ਇਸ ਸਮੇਂ ਸਵ. ਹਰਬੰਸ ਕੌਰ ਦੇ ਸਪੁੱਤਰ ਗੁਰਦੀਪ ਸਿੰਘ ਸੋਮਲ, ਜਗਜੀਤ ਸਿੰਘ ਦੌਲਤਪੁਰ ਅਤੇ ਸੰਦੀਪ ਸਿੰਘ ਨੌਰਵੇ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਮਾਂ ਦਾ ਪਿਆਰ ਅਤੇ ਸਾਥ ਇਨਸਾਨ ਦੀ ਸਭ ਤੋਂ ਵੱਡੀ ਦੌਲਤ ਹੁੰਦੀ ਹੈ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਲੌਦ ਸੰਜੀਵ ਪੁਰੀ, ਸਾਬਕਾ ਸਰਪੰਚ ਮੇਜਰ ਸਿੰਘ, ਪੰਚ ਭਿੰਦਰ ਸਿੰਘ, ਪੰਚ ਗੁਰਜੰਟ ਸਿੰਘ, ਜਸਵੀਰ ਸਿੰਘ, ਪੀ. ਏ. ਜਸਵੀਰ ਸਿੰਘ ਜੱਸੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ ਅਗਲੀ ਖ਼ਬਰ ਬਲਾਕ ਸੰਮਤੀ ਦੀ ਸਿਆੜ ਜ਼ੋਨ 'ਤੇ ਵੇਖਣ ਨੂੰ ਮਿਲੇਗਾ ਸਰਪੰਚੀ ਵਾਲਾ ਸਿਆਸੀ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।